ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਰਾਹੁਲ ਨੇ ਕਿਸੇ ਦਾ ਨਾਮ ਲਏ ਬਿਨਾਂ ਦੋਸ਼ ਲਗਾਇਆ ਕਿ ਸਾਰੇ ਗਲਤ ਰਿਕਾਰਡ ਲਈ ਇਕ ਵਿਅਕਤੀ ਜ਼ਿੰਮੇਵਾਰ ਹੈ। ਉਨ੍ਹਾਂ ਨੇ ਟਵੀਟ ਕੀਤਾ,‘‘ਰਿਕਾਰਡ ਤੋੜ ਮਹਿੰਗਾਈ ਲਈ ਪੈਟਰੋਲ ਦੀ ਕੀਮਤ ਜ਼ਿੰਮੇਵਾਰ ਹੈ। ਰਿਕਾਰਡ ਤੋੜ ਪੈਟਰੋਲ ਕੀਮਤਾਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਸਾਰੇ ਗਲਤ ਰਿਕਾਰਡ ਤੋੜਨ ਲਈ ਇਕ ਵਿਅਕਤੀ ਜ਼ਿੰਮੇਵਾਰ ਹੈ।’’
ਦੇਸ਼ ’ਚ ਸ਼ੁੱਕਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ’ਚ 25 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤਾਂ ’ਚ 30 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਇਨ੍ਹਾਂ ਉਤਪਾਦਾਂ ਦੀ ਕੀਮਤ ਉੱਚ ਪੱਧਰ ’ਤੇ ਪਹੁੰਚ ਗਈ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਵਲੋਂ ਜਾਰੀ ਮੁੱਲ ਨੋਟੀਫਿਕੇਸ਼ਨ ਅਨੁਸਾਰ ਦਿੱਲੀ ’ਚ ਪੈਟਰੋਲ ਦੀ ਕੀਮਤ ਵੱਧ ਕੇ 101.89 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਏ ਹਨ, ਜਦੋਂ ਕਿ ਮੁੰਬਈ ’ਚ ਇਹ ਅੰਕੜਾ 107.95 ਰੁਪਏ ਪ੍ਰਤੀ ਲੀਟਰ ਦੇ ਪੱਧਰ ’ਤੇ ਪਹੁੰਚ ਗਿਆ ਹੈ। ਇਸੇ ਤਰ੍ਹਾਂ ਡੀਜ਼ਲ ਹੁਣ ਦਿੱਲੀ ’ਚ 90.17 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ ’ਚ 97.84 ਰੁਪਏ ਪ੍ਰਤੀ ਲੀਟਰ ਦੀ ਕੀਮਤ ’ਤੇ ਜਾ ਪਹੁੰਚਿਆ ਹੈ।
ਇਹ ਵੀ ਪੜ੍ਹੋ : ਸਰਕਾਰ MSP ’ਤੇ ਝੋਨੇ ਦੀ ਖ਼ਰੀਦ ਖ਼ਤਮ ਕਰਨ ਦੀ ਸਾਜ਼ਿਸ਼ ਕਰ ਰਹੀ ਹੈ : ਰਣਦੀਪ ਸੁਰਜੇਵਾਲਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵੱਡਾ ਬਿਆਨ
NEXT STORY