ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕੇਰਲ ਦੇ ਵਾਇਨਾਡ 'ਚ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਵਾਤਾਵਰਣ ਨਾਲ ਜੁੜੇ ਮੁੱਦਿਆਂ ਦੇ ਹੱਲ 'ਤੇ ਧਿਆਨ ਦੇਣ। ਉਨ੍ਹਾਂ ਨੇ ਕੁਦਰਤੀ ਆਫ਼ਤਾਂ ਨਾਲ ਸੰਬੰਧਤ ਧਿਆਨ ਆਕਰਸ਼ਨ ਪ੍ਰਸਤਾਵ 'ਤੇ ਲੋਕ ਸਭਾ 'ਚ ਚਰਚਾ ਦੌਰਾਨ ਸਰਕਾਰ ਨੂੰ ਇਹ ਅਪੀਲ ਕੀਤੀ।
ਕਾਂਗਰਸ ਆਗੂ ਨੇ ਕਿਹਾ,''ਇਹ ਇਕ ਭਿਆਨਕ ਤ੍ਰਾਸਦੀ ਹੈ। ਫ਼ੌਜ ਚੰਗਾ ਕੰਮ ਕਰ ਰਹੀ ਹੈ। ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਵਾਇਨਾਡ ਦੇ ਲੋਕਾਂ ਦੀ ਮਦਦ ਕਰੀਏ। ਸਰਕਾਰ ਨੂੰ ਅਪੀਲ ਹੈ ਕਿ ਇਸ ਮੁਸ਼ਕਲ ਸਮੇਂ 'ਚ ਵਾਇਨਾਡ ਦੇ ਲੋਕਾਂ ਦੀ ਮਦਦ ਕਰੋ।'' ਉਨ੍ਹਾਂ ਕਿਹਾ,''ਇਹ ਬਹੁਤ ਸਪੱਸ਼ਟ ਹੈ ਕਿ ਇਸ ਨਾਲ ਵਾਤਾਵਰਣ ਦੇ ਮੁੱਦੇ ਵੀ ਜੋੜੇ ਹਨ, ਇਨ੍ਹਾਂ ਦੇ ਹੱਲ 'ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਗ ਬਣੀ ਕਾਲ: ਝੁੱਗੀ 'ਚ ਵੱਡਾ ਹਾਦਸਾ, ਤਿੰਨ ਮਾਸੂਮ ਬੱਚੀਆਂ ਦੀ ਮੌਤ
NEXT STORY