ਭੁਵਨੇਸ਼ਵਰ- ਓਡੀਸ਼ਾ ਦੇ ਵਿਜੀਲੈਂਸ ਵਿਭਾਗ ਨੇ ਸੂਬੇ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਨਕਦੀ ਬਰਾਮਦਗੀ ਕਰਕੇ ਸਨਸਨੀ ਫੈਲਾ ਦਿੱਤੀ ਹੈ। ਵਿਜੀਲੈਂਸ ਟੀਮ ਨੇ ਖਾਣ ਵਿਭਾਗ ਦੇ ਡਿਪਟੀ ਡਾਇਰੈਕਟਰ (Deputy Director of Mines) ਦੇਬਾਬ੍ਰਤ ਮੋਹੰਤੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਸੀ ਪਰ ਜਦੋਂ ਅਧਿਕਾਰੀ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ, ਤਾਂ ਉੱਥੇ ਮਿਲੇ ਕਰੋੜਾਂ ਦੇ ਕੈਸ਼ ਅਤੇ ਸੋਨੇ ਨੂੰ ਦੇਖ ਕੇ ਜਾਂਚ ਅਧਿਕਾਰੀ ਵੀ ਦੰਗ ਰਹਿ ਗਏ।
ਜਾਣਕਾਰੀ ਮੁਤਾਬਕ, ਇਕ ਵਿਅਕਤੀ ਦਾ ਕੰਮ ਕਰਨ ਬਦਲੇ ਡਿਪਟੀ ਡਾਇਰੈਕਟਰ ਦੇਬਾਬ੍ਰਤ ਮੋਹੰਤੀ ਨੇ 30,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਵਿਭਾਗ ਨੇ ਜਾਲ ਵਿਛਾਇਆ ਅਤੇ ਮੋਹੰਤੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਨੇ ਅਧਿਕਾਰੀ ਦੇ ਭੁਵਨੇਸ਼ਵਰ ਅਤੇ ਹੋਰ ਸ਼ਹਿਰਾਂ 'ਚ ਸਥਿਤ ਘਰਾਂ ਅਤੇ ਦਫ਼ਤਰਾਂ 'ਤੇ ਰੇਡ ਕੀਤੀ, ਤਾਂ ਵੱਡੇ ਖੁਲਾਸੇ ਹੋਏ। ਤਲਾਸ਼ੀ ਦੌਰਾਨ ਘਰ ਦੀਆਂ ਅਲਮਾਰੀਆਂ ਅਤੇ ਗੁਪਤ ਥਾਵਾਂ ਤੋਂ ਕਰੋੜਾਂ ਰੁਪਏ ਦੇ ਨੋਟਾਂ ਦੇ ਬੰਡਲ ਬਰਾਮਦ ਹੋਏ, ਜਿਨ੍ਹਾਂ ਨੂੰ ਗਿਣਨ ਲਈ ਵਿਸ਼ੇਸ਼ ਮਸ਼ੀਨਾਂ ਮੰਗਵਾਉਣੀਆਂ ਪਈਆਂ। ਨਕਦੀ ਦੇ ਨਾਲ-ਨਾਲ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਵੀ ਜ਼ਬਤ ਕੀਤਾ ਗਿਆ ਹੈ।
ਓਡੀਸ਼ਾ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਮੁਤਾਬਕ, ਇਹ ਸੂਬੇ ਦੇ ਇਤਿਹਾਸ 'ਚ ਕਿਸੇ ਵੀ ਸਰਕਾਰੀ ਮੁਲਾਜ਼ਮ ਦੇ ਘਰੋਂ ਹੋਈ ਹੁਣ ਤੱਕ ਦੀ ਸਭ ਤੋਂ ਵੱਡੀ ਨਕਦ ਰਿਕਵਰੀ ਹੈ। ਸਿਰਫ਼ ਇੱਕ ਛੋਟੀ ਰਿਸ਼ਵਤ ਦੀ ਸ਼ਿਕਾਇਤ ਨੇ ਅਧਿਕਾਰੀ ਦੀ ਅਰਬਾਂ ਦੀ ਬੇਨਾਮੀ ਸੰਪਤੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਵਿਜੀਲੈਂਸ ਨੇ ਦੇਬਾਬ੍ਰਤ ਮੋਹੰਤੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ ਅਤੇ ਉਸ ਦੀਆਂ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ ਗਈ, ਖ਼ੁਦ ਡੁੱਬ ਗਏ
NEXT STORY