ਨਵੀਂ ਦਿੱਲੀ/ਸੋਨੀਪਤ (ਦੀਕਸ਼ਿਤ) : ਸੰਯੁਕਤ ਕਿਸਾਨ ਮੋਰਚਾ ਨੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਹੋਏ ਕਤਲ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੂਰੇ ਦੇਸ਼ ਵਿਚ ਟਰੇਨਾਂ ਨੂੰ ਰੋਕਣ ਦਾ ਐਲਾਨ ਕੀਤਾ ਹੈ। ਕਿਸਾਨ ਸੋਮਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਵੇ ਟਰੇਕਾਂ ’ਤੇ ਬੈਠਣਗੇ।
ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਪਹਿਲ ਦੇ ਆਧਾਰ 'ਤੇ 13 ਵਾਅਦੇ ਪੂਰੇ ਕਰਨ ਦੀ ਕੀਤੀ ਮੰਗ
ਕਿਸਾਨਾਂ ਦੇ ਐਲਾਨ ਪਿੱਛੋਂ ਰੇਲ ਅਧਿਕਾਰੀਆਂ ਨੇ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹ ਰੇਲ ਜਾਇਦਾਦ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਗੇ। ਸੰਯੁਕਤ ਕਿਸਾਨ ਮੋਰਚਾ ਤਾਲਮੇਲ ਕਮੇਟੀ ਦੇ ਮੈਂਬਰ ਬਲਬੀਰ ਸਿੰਘ ਰਾਜੇਵਾਲ ਨੇ ਐਤਵਾਰ ਕਿਹਾ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਕਤਲ ਪਿੱਛੋਂ ਮੋਰਚੇ ਨੇ ਇਨਸਾਫ਼ ਯਕੀਨੀ ਬਣਾਉਣ ਲਈ ਕਈ ਪ੍ਰੋਗਰਾਮਾਂ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਦਿੱਤੇ ਸੰਕੇਤ, 3 ਸਾਬਕਾ ਮੰਤਰੀਆਂ ਨੂੰ ਪਾਰਟੀ ਦੇਵੇਗੀ ਜ਼ਿੰਮੇਵਾਰੀ
ਮੋਰਚਾ ਸ਼ੁਰੂ ਤੋਂ ਹੀ ਅਜੇ ਮਿਸ਼ਰਾ ਨੂੰ ਮੋਦੀ ਸਰਕਾਰ ’ਚੋਂ ਹਟਾ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਾ ਆ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਤੋਂ ਲੈ ਕੇ ਗ੍ਰਿਫ਼ਤਾਰੀ ਦੀ ਮੰਗ ਲਈ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਅਤੇ ਉਸ ਦੇ ਸਹਿਯੋਗੀ 18 ਅਕਤੂਬਰ ਨੂੰ ਪੂਰੇ ਭਾਰਤ ਵਿਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਦੀ ਆਵਾਜਾਈ ਰੋਕਣਗੇ।
ਇਹ ਵੀ ਪੜ੍ਹੋ : ਰਾਜਪੁਰਾ 'ਚ ਕਾਰ ਤੇ ਟਰੱਕ ਦੀ ਟੱਕਰ ਦੌਰਾਨ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ
ਉਨ੍ਹਾਂ ਦਾ ਇਹ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਇਹ ਅੰਦੋਲਨ ਜਾਰੀ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
WHO ਦਾ ਤਕਨੀਕੀ ਸਲਾਹਕਾਰ ਸਮੂਹ ਕੋਵੈਕਸੀਨ ਦੇ ਐਮਰਜੈਂਸੀ ਵਰਤੋਂ ਲਈ ਕਰੇਗਾ ਬੈਠਕ
NEXT STORY