ਨਵੀਂ ਦਿੱਲੀ/ਜਲੰਧਰ— ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਵਲੋਂ ਦੇਸ਼ ਭਰ ’ਚ ਰੇਲ ਰੋਕੋ ਅੰਦੋਲਨ ਜਾਰੀ ਹੈ। ਕਿਸਾਨਾਂ ਵਲੋਂ ਦੁਪਹਿਰ 12 ਤੋਂ 4 ਵਜੇ ਤੱਕ ਰੇਲਗੱਡੀਆਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਦਾ ਮਕਸਦ ਸਰਕਾਰ ’ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਬਾਅ ਬਣਾਉਣ ਹੈ। ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਭਰ ਵਿਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦਾ ਐਲਾਨ ਮੁਸਾਫ਼ਰ ਕਿਰਪਾ ਧਿਆਨ ਦੇਣ, ਰੇਲਾਂ ਤਾਂ ਅਸੀਂ ਰੋਕਾਂਗੇ, ਮੁਸ਼ਕਲ ਲਈ ਅਫਸੋਸ ਹੈ

ਰੇਲ ਰੋਕੋ ਅੰਦੋਲਨ ਦਾ ਅਸਰ ਉੱਤਰ ਪ੍ਰਦੇਸ਼ ਅਤੇ ਬਿਹਾਰ ’ਚ ਵੇਖਣ ਨੂੰ ਮਿਲ ਰਿਹਾ ਹੈ। ਦਿੱਲੀ, ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿਚ ਇਸ ਰੇਲ ਰੋਕੋ ਅੰਦੋਲਨ ਨੂੰ ਲੈ ਕੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ‘ਰੇਲ ਰੋਕੋ ਅੰਦੋਲਨ’: ਮੁਸਾਫਰਾਂ ਨੂੰ ਨਾ ਹੋਵੇ ਕੋਈ ਤੰਗੀ, ਕਿਸਾਨਾਂ ਨੇ ਕੀਤਾ ਪੂਰਾ ਇੰਤਜ਼ਾਮ

ਅੰਬਾਲਾ ਦੇ ਸੈਂਕੜੇ ਕਿਸਾਨ ਟਰੈਕ ’ਤੇ ਬੈਠ ਗਏ ਹਨ। ਬਿਹਾਰ ਵਿਚ ਵੀ ਜਨ ਅਧਿਕਾਰੀ ਪਾਰਟੀ ਨੇ ਰੇਲ ਰੋਕਣ ਦਾ ਕੰਮ ਕੀਤਾ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਤੋਂ ਬਾਅਦ ਰੇਲਵੇ ਪੂਰੀ ਤਰ੍ਹਾਂ ਚੌਕਸ ਹੈ। ਰੇਲਵੇ ਟਰੈਕ ਦੇ ਆਲੇ-ਦੁਆਲੇ 20 ਵਾਧੂ ਆਰ. ਪੀ. ਐੱਸ. ਐੱਫ. ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਮੁੱਖ ਤੌਰ ’ਤੇ ਯੂ. ਪੀ., ਹਰਿਆਣਾ ਅਤੇ ਪੰਜਾਬ ’ਚ ਫੋਕਸ ਹੈ, ਕਿਉਂਕਿ ਕਿਸਾਨਾਂ ਦਾ ਅੰਦੋਲਨ ਇਨ੍ਹਾਂ ਸੂਬਿਆਂ ਵਿਚ ਹੀ ਸਭ ਤੋਂ ਵਧੇਰੇ ਹੈ।
ਇਹ ਵੀ ਪੜ੍ਹੋ : ਭਲਕੇ 12 ਤੋਂ 4 ਵਜੇ ਤੱਕ ਦੇਸ਼ ਭਰ ’ਚ ਰੇਲਾਂ ਰੋਕਣਗੇ ਕਿਸਾਨ, ਜਾਣੋ ਕੀ ਬੋਲੇ ਰਾਕੇਸ਼ ਟਿਕੈਤ

ਦਿੱਲੀ ਦੇ ਕਈ ਮੈਟਰੋ ਸਟੇਸ਼ਨ ਬੰਦ—
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਰਮਿਆਨ ਦਿੱਲੀ ਮੈਟਰੋ ਦੇ ਕਈ ਸਟੇਸ਼ਨਾਂ ’ਚ ਐਂਟਰੀ ਬੰਦ ਕਰ ਦਿੱਤੀ ਗਈ ਹੈ। ਦਿੱਲੀ ਮੈਟਰੋ ਦੇ ਟਿਕਰੀ ਬਾਰਡਰ, ਬਹਾਦਰਗੜ੍ਹ, ਬਿ੍ਰਗੇਡੀਅਰ ਹੁਸ਼ਿਆਰ ਸਿੰਘ ਮੈਟਰੋ ਸਟੇਸ਼ਨ ਦੇ ਐਂਟਰੀ-ਐਗਜ਼ਿਟ ਗੇਟ ਨੂੰ ਬੰਦ ਕਰ ਦਿੱਤਾ ਗਿਆ ਹੈ। ਅੰਦੋਲਨ ਨੂੰ ਵੇਖਦਿਆਂ ਗਾਜ਼ੀਪੁਰ ਬਾਰਡਰ ਵੀ ਬੰਦ ਕੀਤਾ ਗਿਆ ਹੈ।

ਓਧਰ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਾਡਾ ਰੇਲ ਰੋਕੋ ਅੰਦੋਲਨ ਸ਼ਾਂਤੀਪੂਰਨ ਰਹੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਵਲੋਂ ਭਾਰਤ ਬੰਦ ਅਤੇ ਟਰੈਕਟਰ ਪਰੇਡ ਵਰਗੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।

ਨੋਟ : ਕਿਸਾਨਾਂ ਵਲੋਂ ਰੇਲਾਂ ਰੋਕਣ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਇਸ ਵਾਰ ਕੋਰੋਨਾ ਕਾਰਨ ਆਨਲਾਈਨ ਹੋਵੇਗਾ PM ਮੋਦੀ 'ਪ੍ਰੀਖਿਆ 'ਤੇ ਚਰਚਾ' : ਸਿੱਖਿਆ ਮੰਤਰੀ
NEXT STORY