ਨਵੀਂ ਦਿੱਲੀ- ਰੇਲਵੇ 'ਚ ਸਰਕਾਰੀ ਨੌਕਰੀ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੇਲਵੇ ਭਰਤੀ ਸੈੱਲ (RRC) ਨੇ ਨੇ ਵੱਖ-ਵੱਖ ਅਪ੍ਰੈਂਟਿਸ ਅਸਾਮੀਆਂ ਲਈ ਭਰਤੀਆਂ ਕੱਢੀਆਂ ਹਨ। ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੀ ਪ੍ਰਕਿਰਿਆ ਵੀ 12 ਜੂਨ ਤੋਂ ਅਧਿਕਾਰਤ ਵੈੱਬਸਾਈਟ http://ner.indianrailways.gov.in 'ਤੇ ਸ਼ੁਰੂ ਹੋ ਗਈ ਹੈ। ਅਰਜ਼ੀ ਫਾਰਮ ਭਰਨ ਦੀ ਆਖਰੀ ਤਾਰੀਖ਼ 11 ਜੁਲਾਈ 2024 ਹੈ। ਇਸ ਤੋਂ ਬਾਅਦ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।
ਖਾਲੀ ਅਸਾਮੀਆਂ ਦੀ ਗਿਣਤੀ
ਇਹ ਭਰਤੀ ਉੱਤਰ ਪੂਰਬੀ ਰੇਲਵੇ, ਗੋਰਖਪੁਰ ਦੇ ਅਧੀਨ ਕੀਤੀ ਜਾਵੇਗੀ, ਜਿਸ ਵਿਚ ਉਮੀਦਵਾਰਾਂ ਦੀ ਨਿਯੁਕਤੀ ਮਕੈਨੀਕਲ ਵਰਕਸ਼ਾਪ ਗੋਰਖਪੁਰ ਤੋਂ ਮਕੈਨੀਕਲ ਵਰਕਸ਼ਾਪ ਇਜਤਨਗਰ, ਵੈਗਨ ਵਾਰਾਣਸੀ ਤੱਕ ਨਿਯੁਕਤ ਕੀਤਾ ਜਾਵੇਗਾ। ਇਨ੍ਹਾਂ ਸਾਰੀਆਂ ਇਕਾਈਆਂ ਵਿਚ ਫਿਟਰ, ਵੈਲਡਰ, ਇਲੈਕਟ੍ਰੀਸ਼ੀਅਨ, ਕਾਰਪੇਂਟਰ ਮਕੈਨਿਕ, ਟਰਨਰ ਸਮੇਤ ਕਈ ਅਸਾਮੀਆਂ 'ਤੇ ਭਰਤੀ ਹੋਵੇਗੀ।
ਵਿੱਦਿਅਕ ਯੋਗਤਾ
ਅਪ੍ਰੈਂਟਿਸ ਦੀਆਂ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦਾ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ 10ਵੀਂ ਪਾਸ ਹੋਣਾ ਲਾਜ਼ਮੀ ਹੈ। ਨਾਲ ਹੀ ਕਿਸੇ ਕੋਲ ਸਬੰਧਤ ਟਰੇਡ ਵਿਚ ITI ਸਰਟੀਫਿਕੇਟ ਹੋਣਾ ਚਾਹੀਦਾ ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ 15 ਸਾਲ ਤੋਂ ਘੱਟ ਅਤੇ 24 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਹਾਲਾਂਕਿ ਇਸ 'ਚ ਰਾਖਵੀਂ ਸ਼੍ਰੇਣੀ ਨੂੰ ਛੋਟ ਦਿੱਤੀ ਗਈ ਹੈ।
ਅਰਜ਼ੀ ਫ਼ੀਸ
ਉਮੀਦਵਾਰਾਂ ਨੂੰ ਅਪਲਾਈ ਦੌਰਾਨ 100 ਰੁਪਏ ਦੀ ਅਰਜ਼ੀ ਫੀਸ ਜਮ੍ਹਾਂ ਕਰਾਉਣੀ ਪਵੇਗੀ। ਜਦਕਿ SC, ST, PWD ਅਤੇ ਮਹਿਲਾ ਉਮੀਦਵਾਰਾਂ ਨੂੰ ਇਸ 'ਚ ਛੋਟ ਦਿੱਤੀ ਗਈ ਹੈ। ਇਸ ਭਰਤੀ ਵਿਚ ਉਮੀਦਵਾਰਾਂ ਦੀ ਚੋਣ ਮੈਰਿਟ ਸੂਚੀ ਦੇ ਆਧਾਰ 'ਤੇ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
PM ਮੋਦੀ ਨੇ ਇਟਲੀ 'ਚ ਕੈਨੇਡੀਅਨ PM ਜਸਟਿਨ ਟਰੂਡੋ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਗੱਲਬਾਤ
NEXT STORY