ਨਵੀਂ ਦਿੱਲੀ- ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ ਜ਼ਰੂਰੀ ਖ਼ਬਰ ਹੈ। ਸਾਊਥ ਈਸਟ ਸੈਂਟਰਲ ਰੇਲਵੇ ਵਲੋਂ ਕਈ ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿਚ ਜੋ ਉਮੀਦਵਾਰ ਇੱਛੁਕ ਅਤੇ ਯੋਗ ਹਨ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਨੋਟੀਫ਼ਿਕੇਸ਼ਨ ਮੁਤਾਬਕ ਦੱਖਣੀ-ਪੂਰਬੀ ਮੱਧ ਰੇਲਵੇ (SECR) ਦੇ DRM ਦਫਤਰ ਰਾਏਪੁਰ ਅਤੇ ਵੈਗਨ ਰਿਪੇਅਰ ਸ਼ਾਪ ਰਾਏਪੁਰ ਵਿਚ ਵੱਖ-ਵੱਖ ਟਰੇਡ 'ਚ ਸਿਖਿਆਰਥੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਭਰਤੀ ਰਾਹੀਂ 1113 ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।
1 ਮਈ ਅਪਲਾਈ ਕਰਨ ਦੀ ਆਖਰੀ ਤਾਰੀਖ਼
ਨੋਟੀਫਿਕੇਸ਼ਨ ਮੁਤਾਬਕ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਖ਼ 1 ਮਈ, 2024 ਹੈ। ਇਸ ਤੋਂ ਬਾਅਦ ਕਿਸੇ ਵੀ ਉਮੀਦਵਾਰ ਦਾ ਫਾਰਮ ਸਵੀਕਾਰ ਨਹੀਂ ਕੀਤਾ ਜਾਵੇਗਾ। ਭਰਤੀ ਲਈ ਅਰਜ਼ੀਆਂ ਅਧਿਕਾਰਤ ਅਪ੍ਰੈਂਟਿਸਸ਼ਿਪ ਪੋਰਟਲ, apprenticeshipindia.gov.in 'ਤੇ ਦਿੱਤੀਆਂ ਜਾ ਸਕਦੀਆਂ ਹਨ। ਭਰਤੀ ਲਈ ਅਰਜ਼ੀ ਫੀਸ ਆਨਲਾਈਨ ਮਾਧਿਅਮ ਰਾਹੀਂ ਕੀਤੀ ਜਾ ਸਕਦੀ ਹੈ।
ਵਿਦਿਅਕ ਯੋਗਤਾ
ਉਮੀਦਵਾਰ ਜਿਨ੍ਹਾਂ ਨੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ ਖਾਲੀ ਅਹੁਦੇ ਨਾਲ ਸਬੰਧਤ ਟਰੇਡ ਵਿਚ ਆਈ. ਟੀ. ਆਈ ਸਰਟੀਫਿਕੇਟ ਪ੍ਰਾਪਤ ਕੀਤਾ ਹੈ, ਉਹ ਅਪਲਾਈ ਕਰ ਸਕਦੇ ਹਨ।
ਉਮਰ ਹੱਦ
ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 15 ਸਾਲ ਤੋਂ ਘੱਟ ਅਤੇ 24 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਨੋਟੀਫਿਕੇਸ਼ਨ ਮੁਤਾਬਕ ਉਮਰ ਦੀ ਗਣਨਾ 2 ਅਪ੍ਰੈਲ, 2024 ਨੂੰ ਅਧਾਰ ਮੰਨ ਕੇ ਕੀਤੀ ਜਾਵੇਗੀ। ਇਸ ਦੇ ਨਾਲ ਹੀ ਰਾਖਵੀਆਂ ਸ਼੍ਰੇਣੀਆਂ ਜਿਵੇਂ OBC, SC, ST, PwHD/ਸਾਬਕਾ ਸੈਨਿਕਾਂ ਨੂੰ ਵੀ ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ।
ਇਸ ਤੋਂ ਬਾਅਦ ਭਰਤੀ ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰੋ ਅਤੇ ਜਮ੍ਹਾਂ ਕਰੋ।
ਫਾਰਮ ਭਰੋ ਅਤੇ ਫੀਸ ਦਾ ਭੁਗਤਾਨ ਕਰੋ।
ਇਸ ਤੋਂ ਬਾਅਦ ਦਸਤਾਵੇਜ਼ ਅਪਲੋਡ ਕਰੋ ਅਤੇ ਜਮ੍ਹਾਂ ਕਰੋ।
ਹੁਣ ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸ ਨੂੰ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
'ਆਪ' ਨੂੰ ਚੋਣ ਪ੍ਰੋਗਰਾਮ ਦੀ ਮਨਜ਼ੂਰੀ ਦੇਣ ਤੋਂ ਇਨਕਾਰ, 5 ਕਰਮਚਾਰੀ ਮੁਅੱਤਲ
NEXT STORY