ਨਵੀਂ ਦਿੱਲੀ- ਭਾਰਤੀ ਰੇਲਵੇ ਦੀ ਆਰ.ਆਰ.ਸੀ. ਈਸਟਰਨ ਰੇਲਵੇ ਨੇ ਅਪ੍ਰੇਂਟਿਸਸ਼ਿਪ ਲਈ 3115 ਅਹੁਦਿਆਂ 'ਤੇ ਭਰੀਤ ਕੱਢੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ ਅਤੇ ਸੰਬੰਧਤ ਟਰੇਡ 'ਚ ਆਈ.ਆਈ.ਟੀ. ਪਾਸ ਹੋਣਾ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ 24 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵਾਂਕਰਨ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉੱਪਰੀ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਐਪਲੀਕੇਸ਼ਨ ਫ਼ੀਸ
ਉਮੀਦਵਾਰ ਨੂੰ 100 ਰੁਪਏ ਫ਼ੀਸ ਦੇਣੀ ਹੋਵੇਗੀ, ਜਦੋਂ ਕਿ ਰਿਜ਼ਰਵਡ ਕੈਟੇਗਰੀ ਦੇ ਉਮੀਦਵਾਰਾਂ ਨੂੰ ਐਪਲੀਕੇਸ਼ਨ ਫੀਸ ਭੁਗਤਾਨ 'ਚ ਛੋਟ ਦਿੱਤੀ ਗਈ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 23 ਅਕਤੂਬਰ 2024 ਤੱਕ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਮਾਂ ਦੀ ਮਮਤਾ ਹੋਈ ਸ਼ਰਮਸਾਰ, ਸੜਕ ਕਿਨਾਰੇ ਮਿੱਟੀ ਦੇ ਢੇਰ 'ਚ ਮਿਲਿਆ ਨਵਜੰਮਿਆ ਬੱਚਾ
NEXT STORY