ਸ਼ਾਹਜਹਾਂਪੁਰ : ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੇ ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਇੱਕ ਸ਼ੱਕੀ ਵਿਅਕਤੀ ਧਰਮਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਕੰਠ ਥਾਣਾ ਖੇਤਰ ਦੇ ਮੀਰਵਾਸੀਪੁਰ ਪਿੰਡ ਦਾ ਰਹਿਣ ਵਾਲਾ ਹੈ ਅਤੇ ਸਾਧੂ ਦੇ ਭੇਸ ਵਿੱਚ ਘੁੰਮਦਾ ਰਹਿੰਦਾ ਸੀ। ਪੁਲਸ ਅਨੁਸਾਰ, ਉਹ ਨਸ਼ੇ ਦਾ ਆਦੀ ਹੈ ਅਤੇ ਮਾਨਸਿਕ ਤੌਰ 'ਤੇ ਅਸਥਿਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ, Alert ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਸ਼ੁੱਕਰਵਾਰ ਰਾਤ ਨੂੰ ਦੋਸ਼ੀ ਨੇ ਮੁੱਖ ਮੰਤਰੀ ਦੇ ਹੈਲਪਲਾਈਨ ਨੰਬਰ ਅਤੇ ਐਮਰਜੈਂਸੀ ਸੇਵਾ 112 'ਤੇ ਫ਼ੋਨ ਕਰਕੇ ਕਿਹਾ ਕਿ ਉਹ ਸ਼ਾਹਜਹਾਂਪੁਰ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾ ਦੇਵੇਗਾ। ਪੁਲਸ ਨੂੰ ਜਦੋਂ ਇਸ ਬਾਰੇ ਜਾਣਕਾਰੀ ਮਿਲੀ ਤਾਂ ਪੁਲਸ ਨੇ ਪੂਰੇ ਜ਼ਿਲ੍ਹੇ ਵਿੱਚ ਅਲਰਟ ਜਾਰੀ ਕਰ ਦਿੱਤਾ ਅਤੇ ਕਈ ਟੀਮਾਂ ਨੂੰ ਤਾਇਨਾਤ ਕਰਕੇ ਧਮਕੀ ਦੀ ਸੂਚਨਾ ਦੇਣ ਵਾਲੇ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਤਕਨੀਕੀ ਨਿਗਰਾਨੀ ਅਤੇ ਮੋਬਾਈਲ ਲੋਕੇਸ਼ਨ ਦੀ ਮਦਦ ਨਾਲ ਪੁਲਸ ਨੇ ਧਰਮਵੀਰ ਨੂੰ ਉਸਦੇ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਦੋਸ਼ੀ ਨੇ ਕਿਹਾ ਕਿ ਉਸਨੇ ਸ਼ਾਇਦ ਇਹ ਕਾਲ ਸ਼ਰਾਬੀ ਹਾਲਤ ਵਿੱਚ ਕੀਤੀ ਸੀ ਅਤੇ ਉਸਨੂੰ ਹੁਣ ਕੁਝ ਵੀ ਸਾਫ਼-ਸਾਫ਼ ਯਾਦ ਨਹੀਂ ਹੈ।
ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
Breaking: ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ ਭਗਦੜ, 3 ਲੋਕਾਂ ਦੀ ਮੌਤ, 50 ਜ਼ਖ਼ਮੀ
NEXT STORY