ਨਵੀਂ ਦਿੱਲੀ- ਪੂਰਬੀ ਦਿੱਲੀ ਦੇ ਸ਼ਾਹਦਰਾ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਨੂੰ ਯੋਗ ਐਕਸਪ੍ਰੈੱਸ ਟਰੇਨ 'ਚ 32 ਸਾਲਾ ਇਕ ਵਿਅਕਤੀ ਦੇ ਚੜ੍ਹਨ ਦੌਰਾਨ ਯਾਤਰੀਆਂ ਨਾਲ ਹੋਈ ਝੜਪ 'ਚ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਦੱਸਿਆ ਜਾ ਰਿਹਾ ਹੈ ਕਿ ਝੜਪ ਦੌਰਾਨ ਹੋਰ ਯਾਤਰੀਆਂ ਨੇ ਕੁੱਟ-ਕੁੱਟ ਕੇ ਉਸ ਦਾ ਕਤਲ ਕਰ ਦਿੱਤਾ। ਪੁਲਸ ਅਨੁਸਾਰ ਇਹ ਘਟਨਾ ਪਲੇਟਫਾਰਮ ਨੰਬਰ 3 'ਤੇ ਹੋਈ। ਟਰੇਨ 'ਚ ਚੜ੍ਹਨ ਦੀ ਜਲਦਬਾਜ਼ੀ ਵਿਚਾਲੇ ਯਾਤਰੀਆਂ 'ਚ ਆਪਸ 'ਚ ਝਗੜਾ ਹੋ ਗਿਆ। ਪੁਲਸ ਅਨੁਸਾਰ, ਮ੍ਰਿਤਕ ਦੀ ਪਛਾਣ ਉੱਤਰ ਪ੍ਰਧੇਸ਼ ਧਏ ਬਾਗਪਤ ਵਾਸੀ ਪੰਕਜ ਧਾਮਾ ਵਜੋਂ ਹੋਈ ਹੈ।
ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਵਿਵਾਦ ਦੌਰਾਨ ਸਹਿ-ਯਾਤਰੀਆਂ ਨੇ ਉਸ 'ਤੇ ਲੱਤਾਂ-ਮੁੱਕਿਆਂ ਨਾਲ ਹਮਲਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਪੰਕਜ ਧਾਮਾ ਨੂੰ ਤੁਰੰਤ ਗੁਰੂ ਤੇਗ ਬਹਾਦਰ (ਜੀਟੀਬੀ) ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 105 (ਗੈਰ-ਇਰਾਦਤਨ ਕਤਲ) ਅਤੇ 3(5) (ਸਾਂਝਾ ਇਰਾਦਾ) ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਹਮਲੇ 'ਚ ਸ਼ਾਮਲ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਨਾਲ ਹੀ ਸਟੇਸ਼ਨ ਦੇ ਸੀਸੀਟੀਵੀ ਫੁਟੇਜ ਦੇਖੇ ਜਾ ਰਹੇ ਹਨ ਅਤੇ ਚਸ਼ਮਦੀਦਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਮਾਮਲੇ 'ਚ ਹੋਰ ਵੱਧ ਜਾਣਕਾਰੀ ਦਾ ਇੰਤਜ਼ਾਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਤੋ ਰਾਤ ਚਮਕੀ ਕਿਸਮਤ ! ਖਾਨ 'ਚੋਂ ਨਿਕਲਿਆ 6.54 ਕੈਰੇਟ ਦਾ ਹੀਰਾ
NEXT STORY