ਸ਼ਹਡੋਲ (ਯੂ. ਐੱਨ. ਆਈ.) - ਮੱਧ ਪ੍ਰਦੇਸ਼ ਦੇ ਸ਼ਹਡੋਲ ਜ਼ਿਲ੍ਹੇ ਵਿਚ ਬੁਢਾਰ ਰੇਲਵੇ ਸਟੇਸ਼ਨ ’ਤੇ ਖੜ੍ਹੇ ਇਕ ਡੀਜ਼ਲ ਇੰਜਣ ਵਿਚੋਂ ਅਣਪਛਾਤੇ ਚੋਰ ਲੱਗਭਗ 1200 ਲੀਟਰ ਡੀਜ਼ਲ ਚੋਰੀ ਕਰ ਕੇ ਲੈ ਗਏ। ਇਸ ਘਟਨਾ ਦਾ ਪਤਾ ਲੱਗਦੇ ਸਾਰ ਹੀ ਸਟੇਸ਼ਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਰੇਲਵੇ ਸੁਰੱਖਿਆ ਫੋਰਸ (ਆਰ. ਪੀ. ਐੱਫ.), ਰਾਜਕੀ ਰੇਲਵੇ ਪੁਲਸ (ਜੀ. ਆਰ. ਪੀ.) ਅਤੇ ਸਥਾਨਕ ਪੁਲਸ ਨੂੰ ਦਿੱਤੀ ਗਈ, ਜਿਨ੍ਹਾਂ ਨੇ ਸਾਂਝੇ ਤੌਰ ’ਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ - ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ 'ਚ IMD ਦਾ ਅਲਰਟ ਜਾਰੀ
ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੁਢਾਰ ਰੇਲਵੇ ਸਟੇਸ਼ਨ ਦੇ ਨੇੜੇ ਟ੍ਰੈਕ ਨੰਬਰ 5 ’ਤੇ ਇਕ ਡੀਜ਼ਲ ਇੰਜਣ ਖੜ੍ਹਾ ਸੀ। 9 ਅਤੇ 10 ਜੂਨ ਦੀ ਅੱਧੀ ਰਾਤ ਵਿਚਾਲੇ ਅਣਪਛਾਤੇ ਚੋਰਾਂ ਨੇ ਮੌਕਾ ਦੇਖ ਤੇ ਉਸ ਵਿਚੋਂ 1200 ਡੀਜ਼ਲ ਕੱਢ ਲਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਆਰ. ਪੀ. ਐੱਫ., ਜੀ. ਆਰ. ਪੀ. ਅਤੇ ਬੁਢਾਰ ਪੁਲਸ ਨੇ ਦਿਨ ਭਰ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ - 6 ਹਜ਼ਾਰ ਦੀ ਨੌਕਰੀ..., 2 ਕਰੋੜ ਕੈਸ਼, 47 ਲੱਖ ਦਾ ਸੋਨਾ! ਓੜੀਸ਼ਾ 'ਚ ਇੰਜੀਨੀਅਰ ਦੇ ਘਰ ਰੇਡ, Lockers ਦੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ ਨੂੰ ਮਾਰੀ ਗੋਲੀ
NEXT STORY