ਨਵੀਂ ਦਿੱਲੀ- ਕੋਰੋਨਾ ਕਾਲ ਦੇ ਦੌਰਾਨ ਵਧਾਈ ਗਈ ਪਲੇਟਫਾਰਮ ਟਿਕਟ ਦੀ ਕੀਮਤ ’ਤੇ ਰੇਲਵੇ ਨੇ ਮੰਗਲਵਾਰ ਨੂੰ ਸਫਾਈ ਦਿੱਤੀ ਹੈ। ਪਲੇਟਫਾਰਮ ਟਿਕਟ ਦੀ ਕੀਮਤ ਵਧਾ ਕੇ 50 ਰੁਪਏ ਕਰ ਦਿੱਤੀ ਗਈ ਹੈ। ਰੇਲਵੇ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ। ਸਮਾਜਿਕ ਦੂਰੀ ਬਣਾਏ ਰੱਖਣ ਦੇ ਲਈ ਅਜਿਹਾ ਕਦਮ ਚੁੱਕਣਾ ਜ਼ਰੂਰੀ ਹੈ।

ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਕਿਹਾ ਕਿ ਇਸ ਸਮੇਂ ਪੂਰਾ ਦੇਸ਼ ਕੋਰੋਨਾ ਨਾਲ ਲੜ ਰਿਹਾ ਹੈ। ਮਾਰਚ ’ਚ ਜਦੋਂ ਕੋਰੋਨਾ ਸ਼ੁਰੂ ਹੋਇਆ ਸੀ ਤਾਂ ਅਸੀਂ ਪਲੇਟਫਾਰਮ ’ਤੇ ਸਮਾਜਿਕ ਦੂਰੀ ਦੇ ਇਰਾਦੇ ਨਾਲ ਪਲੇਟਫਾਰਮ ਟਿਕਟ ਦੀ ਕੀਮਤ ਵਧਾਈ ਸੀ। ਅਸੀਂ ਹੁਣ ਵੀ ਜੋ ਟਰੇਨਾਂ ਚਲਾ ਰਹੇ ਹਾਂ, ਉਨ੍ਹਾਂ ’ਚ ਸਮਾਜਿਕ ਦੂਰੀ ਦੇ ਸਟੈਂਡਰਡ ਦੀ ਪਾਲਣਾ ਕੀਤੀ ਜਾ ਰਹੀ ਹੈ। ਅਸੀਂ ਅਜਿਹਾ ਇਸ ਲਈ ਕੀਤਾ ਤਾਂ ਕਿ ਬਿਨਾਂ ਵਜ੍ਹਾ ਸਟੇਸ਼ਨ ਆਉਣ ਵਾਲੇ ਲੋਕਾਂ ਨੂੰ ਰੋਕਿਆ ਜਾ ਸਕੇ।
ਜਨਾਨੀ ਨੇ ਭਾਜਪਾ MLA 'ਤੇ ਲਗਾਇਆ ਕੁਕਰਮ ਦਾ ਦੋਸ਼, ਕਿਹਾ- ਕਈ ਵਾਰ ਬਣਾਇਆ ਹਵਸ ਦਾ ਸ਼ਿਕਾਰ
NEXT STORY