ਨੈਸ਼ਨਲ ਡੈਸਕ- ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ 'ਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਕਈ ਸੂਬਿਆਂ 'ਚ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਸਰਦੀ ਦੀ ਸ਼ੁਰੂਆਤ ਹੋਣ ਲੱਗੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ 'ਚ ਠੰਡ ਅਤੇ ਤੇਜ਼ ਬਾਰਿਸ਼ ਦਾ ਸਿਲਸਿਲਾ ਜਾਰੀ ਰਹੇਗਾ।
ਇਹ ਵੀ ਪੜ੍ਹੋ : 1 ਕਰੋੜ ਦੀ ਲਾਟਰੀ ਜਿੱਤਣ ਵਾਲੇ ਸ਼ਖ਼ਸ ਦੀ ਮੌਤ
4 ਨਵੰਬਰ ਤੋਂ ਮੀਂਹ ਸ਼ੁਰੂ
IMD ਦੇ ਅਨੁਸਾਰ, 4 ਨਵੰਬਰ ਤੋਂ ਇਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋਵੇਗੀ ਜੋ ਪੱਛਮੀ ਹਿਮਾਲਿਆ ਇਲਾਕਿਆਂ ਨੂੰ ਪ੍ਰਭਾਵਿਤ ਕਰੇਗਾ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ 'ਚ ਤੇਜ਼ ਹਵਾਵਾਂ ਦੇ ਨਾਲ ਗਰਜ-ਚਮਕ ਅਤੇ ਬਾਰਿਸ਼ ਦੀ ਸੰਭਾਵਨਾ ਹੈ।
3 ਅਤੇ 4 ਨਵੰਬਰ ਨੂੰ ਰਾਜਸਥਾਨ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 4 ਨਵੰਬਰ ਨੂੰ ਉਤਰਾਖੰਡ 'ਚ ਬਾਰਿਸ਼ ਨਾਲ ਠੰਡ ਵਧਣ ਦੀ ਉਮੀਦ ਹੈ। 4 ਅਤੇ 5 ਨਵੰਬਰ ਨੂੰ ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਅਤੇ ਬਰਫਬਾਰੀ ਦੇ ਆਸਾਰ ਹਨ।
ਇਹ ਵੀ ਪੜ੍ਹੋ : 5 ਤੇ 24 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਬੈਂਕ ਰਹਿਣਗੇ ਬੰਦ
ਮਹਾਰਾਸ਼ਟਰ 'ਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਕੋਕਣ, ਵਿਦਰਭ ਅਤੇ ਮਰਾਠਵਾਡਾ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ 'ਚ ਸੌਰਾਸ਼ਟਰ-ਕੱਛ, ਕੋਕਣ, ਮੱਧ ਮਹਾਰਾਸ਼ਟਰ, ਅਸਮ ਅਤੇ ਮੇਘਾਲਿਆ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਵਿਆਹਾਂ ਦੇ ਸੀਜ਼ਨ 'ਚ 10, 20, 50 ਦੇ ਨਵੇਂ ਨੋਟਾਂ ਦੀ ਲੋੜ ! ਬਿਨਾਂ ਕਿਸੇ ਸਿਫਾਰਿਸ਼ ਤੋਂ ਇੰਝ ਕਰੋ ਹਾਸਲ
ਉੱਤਰ ਤੇ ਮੱਧ ਭਾਰਤ 'ਚ ਵਧੇਗੀ ਠੰਡ
IMD ਨੇ ਦੱਸਿਆ ਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਦਿੱਲੀ-NCR, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਗੋਆ ਅਤੇ ਛੱਤੀਸਗੜ੍ਹ 'ਚ ਇਸ ਹਫ਼ਤੇ ਤੋਂ ਠੰਡ ਦਾ ਅਸਰ ਵਧੇਗਾ। ਸਵੇਰ ਤੇ ਸ਼ਾਮ ਦੇ ਸਮੇਂ ਤਾਪਮਾਨ 'ਚ ਕਮੀ ਦਰਜ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਗਲਵਾਰ, ਬੁੱਧਵਾਰ ਤੇ ਵੀਰਵਾਰ ਨੂੰ ਸਕੂਲਾਂ 'ਚ ਛੁੱਟੀ ਦਾ ਐਲਾਨ!
NEXT STORY