ਜੰਮੂ- ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ 'ਚ ਪਿਛਲੇ 24 ਘੰਟਿਆਂ 'ਚ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ ਕਈ ਲੋਕ ਲਾਪਤਾ ਹਨ ਅਤੇ ਕਈ ਘਰਾਂ ਅਤੇ ਜਾਇਦਾਦਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼, ਅਚਾਨਕ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਚਾਰੇ ਪਾਸੇ ਭਾਰੀ ਤਬਾਹੀ ਹੋਈ ਹੈ।
ਉਨ੍ਹਾਂ ਕਿਹਾ ਕਿ ਪੁੰਛ ਦੇ ਸੁਰਨਕੋਟ ਅਤੇ ਹਵੇਲੀ ਸਮੇਤ ਵੱਖ-ਵੱਖ ਹਿੱਸਿਆਂ 'ਚ 9 ਲੋਕਾਂ ਦੀ ਮੌਤ ਦੀ ਖ਼ਬਰ ਹੈ, ਜਦੋਂ ਕਿ ਮੰਡੀ ਖੇਤਰ 'ਚ ਵੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਿਆ ਹੈ। ਰਾਹਤ ਅਤੇ ਬਚਾਅ ਕਾਰਜ ਤੇਜ਼ ਰਫ਼ਤਾਰ ਨਾਲ ਚੱਲ ਰਹੇ ਹਨ। ਹਾਲਾਂਕਿ, ਕਈ ਲੋਕ ਅਜੇ ਵੀ ਲਾਪਤਾ ਹਨ ਅਤੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਰਾਜੌਰੀ ਜ਼ਿਲ੍ਹੇ 'ਚ ਅਚਾਨਕ ਆਏ ਹੜ੍ਹਾਂ 'ਚ ਇਕ ਔਰਤ ਦੀ ਜਾਨ ਚਲੀ ਗਈ। ਸਵੇਰੇ ਤੜਕੇ ਪਏ ਭਾਰੀ ਮੀਂਹ ਕਾਰਨ ਰਾਜੌਰੀ ਦੇ ਕਈ ਇਲਾਕਿਆਂ 'ਚ ਅਚਾਨਕ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ।
ਅਧਿਕਾਰੀਆਂ ਅਨੁਸਾਰ,"ਇਕ ਔਰਤ ਦੀ ਮੌਤ ਹੋ ਗਈ ਹੈ ਅਤੇ ਚਾਰ ਲੋਕ ਲਾਪਤਾ ਹਨ। ਪਾਣੀ ਦੇ ਅਚਾਨਕ ਆਏ ਤੇਜ਼ ਵਹਾਅ 'ਚ ਦਰਜਨਾਂ ਵਾਹਨ ਵਹਿ ਗਏ ਜਾਂ ਪੂਰੀ ਤਰ੍ਹਾਂ ਨੁਕਸਾਨੇ ਗਏ ਅਤੇ ਕਈ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।" ਜੰਮੂ ਖੇਤਰ 'ਚ ਖਰਾਬ ਮੌਸਮ ਅਤੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਾਰਨ ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਅਤੇ ਸ਼੍ਰੀ ਸ਼ਿਵ ਖੋੜੀ ਯਾਤਰਾ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖੜਗੇ ਤੇ ਰਾਹੁਲ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ ! ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
NEXT STORY