ਨਵੀਂ ਦਿੱਲੀ- ਇਕ ਪਾਸੇ ਜਿੱਥੇ ਅਕਤੂਬਰ ਦੇ ਮਹੀਨੇ ਵਿਚ ਮੌਸਮ ਹਲਕਾ-ਹਲਕਾ ਸਰਦ ਹੋਣ ਲੱਗਾ ਹੈ, ਉੱਥੇ ਹੀ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਤੇਲੰਗਾਨਾ, ਆਂਧਰਾ ਪ੍ਰਦੇਸ਼, ਪੁਡੂਚੇਰੀ ਅਤੇ ਤਾਮਿਲਨਾਡੂ 'ਚ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਦੀ ਸਥਿਤੀ ਨੂੰ ਵੇਖਦੇ ਹੋਏ ਸਕੂਲ-ਕਾਲਜਾਂ ਨੂੰ ਮੁੜ ਤੋਂ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਸੂਬਾਈ ਸਰਕਾਰਾਂ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਅਤੇ ਗੈਰ-ਜ਼ਰੂਰੀ ਯਾਤਰਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਕੌਣ ਹੈ ਬਾਬਾ ਸਿੱਦਕੀ ਦੇ ਕ.ਤਲ ਦਾ ਮੁਲਜ਼ਮ ਗੁਰਮੇਲ, ਦਾਦੀ ਬੋਲੀ- ਸਾਡੇ ਲਈ ਤਾਂ ਉਹ ਕਦੋਂ ਦਾ ਮਰ ਗਿਆ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਅਧਿਕਾਰੀਆਂ ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੁਲੈਕਟਰਾਂ, ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਮੀਂਹ ਸਬੰਧੀ ਅਲਰਟ ਸੰਦੇਸ਼ ਲੋਕਾਂ ਦੇ ਮੋਬਾਈਲ ਫੋਨਾਂ 'ਤੇ ਭੇਜੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਛੱਪੜਾਂ ਅਤੇ ਨਹਿਰਾਂ ਦੇ ਕੰਢਿਆਂ ਦੀ ਸੁਰੱਖਿਆ ਵੱਲ ਧਿਆਨ ਦੇਣ ਅਤੇ ਦਰਿਆਵਾਂ ਅਤੇ ਨਹਿਰਾਂ ਦੇ ਨੇੜੇ ਲੋੜੀਂਦੇ ਚਿਤਾਵਨੀ ਬੋਰਡ ਲਗਾਉਣ ਦੀ ਗੱਲ ਕੀਤੀ। ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਕੰਟਰੋਲ ਰੂਮ ਸਥਾਪਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਹ ਵੀ ਕਿਹਾ ਗਿਆ ਕਿ ਜੇਕਰ ਲੋੜ ਪਈ ਤਾਂ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ ਪਟਾਕਿਆਂ 'ਤੇ ਪਾਬੰਦੀ, ਸਰਕਾਰ ਨੇ ਜਾਰੀ ਕੀਤਾ ਹੁਕਮ
IT ਕੰਪਨੀਆਂ ਨੂੰ ਵਰਕ ਫਰਾਮ ਹੋਮ ਦੀ ਸਲਾਹ
ਤਾਮਿਲਨਾਡੂ 'ਚ 16 ਅਕਤੂਬਰ ਤੱਕ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਚੇਨਈ, ਤਿਰੂਵੱਲੁਰ, ਕਾਂਚੀਪੁਰਮ ਅਤੇ ਚੇਂਗਲਪੱਟੂ 'ਚ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾ ਸਿਰਫ਼ ਸਕੂਲ ਸਗੋਂ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚੇਨਈ, ਤਿਰੂਵਨੰਤਪੁਰਮ, ਕਾਂਚੀਪੁਰਮ ਅਤੇ ਚੰਗਲਪੱਟੂ ਜ਼ਿਲ੍ਹਿਆਂ ਵਿਚ IT ਕੰਪਨੀਆਂ ਦੇ ਕਾਮਿਆਂ ਨੂੰ ਵਰਕ ਫਰਾਮ ਹੋਮ ਕਰਨ ਦੀ ਸਲਾਹ ਜਾਰੀ ਕਰਨ ਲਈ ਕਿਹਾ। IMD ਨੇ ਚਿਤਾਵਨੀ ਦਿੱਤੀ ਹੈ ਕਿ ਲੋਕਾਂ ਨੂੰ ਘਰਾਂ 'ਚ ਹੀ ਰਹਿਣਾ ਚਾਹੀਦਾ ਹੈ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਨਹੀਂ ਜਾਣਾ ਚਾਹੀਦਾ। ਪ੍ਰਸ਼ਾਸਨ ਨੇ ਸਾਰੇ ਜ਼ਿਲ੍ਹਿਆਂ 'ਚ ਐਮਰਜੈਂਸੀ ਸੇਵਾਵਾਂ ਨੂੰ ਸਰਗਰਮ ਕਰ ਦਿੱਤਾ ਹੈ ਅਤੇ ਰਾਹਤ ਕਾਰਜਾਂ ਲਈ ਤਿਆਰ ਰਹਿਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ
ਪੁਡੂਚੇਰੀ 'ਚ ਸਕੂਲ-ਕਾਲਜ ਬੰਦ ਰੱਖਣ ਦੇ ਨਿਰਦੇਸ਼
ਪੁਡੂਚੇਰੀ ਵਿਚ ਸਿੱਖਿਆ ਮੰਤਰੀ ਏ. ਨਮਾਸੀਵਯਮ ਨੇ ਭਾਰੀ ਮੀਂਹ ਦੀ ਚਿਤਾਵਨੀ ਦੇ ਕਾਰਨ 15 ਅਕਤੂਬਰ ਨੂੰ ਪੁਡੂਚੇਰੀ ਅਤੇ ਕਰਾਈਕਲ ਵਿਚ ਸਰਕਾਰੀ ਸਕੂਲ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲ, ਪ੍ਰਾਈਵੇਟ ਸਕੂਲ ਅਤੇ ਸਾਰੇ ਕਾਲਜ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੰਚਾਇਤ ਚੋਣਾਂ ਦਾ ਮਾਮਲਾ ਪੁੱਜਿਆ ਸੁਪਰੀਮ ਕੋਰਟ
NEXT STORY