ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਸੋਮਵਾਰ ਤੋਂ ਅਗਲੇ ਚਾਰ ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਸ਼੍ਰੀਨਗਰ 'ਚ ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਅਗਲੇ 24 ਘੰਟਿਆਂ 'ਚ ਮੌਸਮ ਖੁਸ਼ਕ ਰਹਿ ਸਕਦਾ ਹੈ ਅਤੇ 10 ਤੋਂ 14 ਮਾਰਚ ਦਰਮਿਆਨ ਵੱਖ-ਵੱਖ ਇਲਾਕਿਆਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕਸ਼ਮੀਰ ਡਿਵੀਜ਼ਨ 'ਚ ਰਾਤ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇਕ ਤੋਂ ਦੋ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ, ਜਦੋਂ ਕਿ ਜੰਮੂ ਡਿਵੀਜ਼ਨ 'ਚ ਤਾਪਮਾਨ ਆਮ ਵਾਂਗ ਰਿਹਾ।
ਕਸ਼ਮੀਰ ਡਿਵੀਜ਼ਨ 'ਚ ਸਭ ਤੋਂ ਘੱਟ ਤਾਪਮਾਨ ਗੰਦੇਰਬਲ ਜ਼ਿਲ੍ਹੇ ਦੇ ਸੈਰ-ਸਪਾਟਾ ਸਥਾਨ ਸੋਨਮਰਗ 'ਚ ਦਰਜ ਕੀਤਾ ਗਿਆ, ਜਿੱਥੇ ਬੀਤੀ ਰਾਤ ਘੱਟੋ-ਘੱਟ ਤਾਪਮਾਨ ਮਨਫ਼ੀ 7.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਹਿਲਗਾਮ 'ਚ ਘੱਟੋ-ਘੱਟ ਤਾਪਮਾਨ ਮਨਫ਼ੀ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਾਰਾਮੂਲਾ ਦੇ ਗੁਲਮਰਗ ਸਕੀ ਰਿਜੋਰਟ 'ਚ ਮਨਫ਼ੀ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੱਸ ਦੇਈਏ ਕਿ ਕਸ਼ਮੀਰ ਡਿਵੀਜ਼ਨ ਦੇ ਕਈ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਇਕ ਤੋਂ ਦੋ ਡਿਗਰੀ ਸੈਲਸੀਅਸ ਵੱਧ ਅਤੇ ਜੰਮੂ ਡਿਵੀਜ਼ਨ 'ਚ ਆਮ ਨਾਲੋਂ ਇਕ ਤੋਂ ਤਿੰਨ ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਫਰਵਰੀ ਦੇ ਆਖਰੀ ਹਫ਼ਤੇ ਪਹਾੜੀ ਖੇਤਰ ਵਿਚ ਭਾਰੀ ਬਰਫ਼ਬਾਰੀ ਹੋਈ ਅਤੇ 3-4 ਮਾਰਚ ਨੂੰ ਮੀਂਹ ਪਿਆ।
ਅਡਾਣੀ ਗਰੁੱਪ ਨੂੰ ਰਾਹਤ : SC ਵੱਲੋਂ ਧਾਰਾਵੀ ਮੁੜ ਵਿਕਾਸ ਯੋਜਨਾ ’ਤੇ ਰੋਕ ਲਾਉਣ ਤੋਂ ਇਨਕਾਰ
NEXT STORY