ਨਵੀਂ ਦਿੱਲੀ- ਉੱਤਰੀ ਭਾਰਤ 'ਚ ਅਜੇ ਠੰਡ ਦਾ ਕਹਿਰ ਖਤਮ ਨਹੀਂ ਹੋਇਆ ਹੈ। ਅਗਲੇ 72 ਘੰਟਿਆਂ 'ਚ ਮੌਸਮ ਕਰਵਟ ਲੈਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਦਿੱਲੀ-NCR ਅਤੇ ਉੱਤਰ ਪ੍ਰਦੇਸ਼ ਸਮੇਤ 10 ਸੂਬਿਆਂ 'ਚ ਮੀਂਹ, ਬਰਫ਼ਬਾਰੀ ਅਤੇ ਸੀਤ ਲਹਿਰ ਕਾਰਨ ਠੰਡ ਵਧਣ ਦੀ ਸੰਭਾਵਨਾ ਹੈ। ਇਹ ਤਬਦੀਲੀ ਦੋ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋਵੇਗੀ, ਜੋ ਪਹਾੜੀ ਅਤੇ ਮੈਦਾਨੀ ਖੇਤਰਾਂ ਨੂੰ ਪ੍ਰਭਾਵਿਤ ਕਰੇਗੀ। ਦਿੱਲੀ-NCR, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਸਮੇਤ ਕਈ ਸੂਬਿਆਂ ਵਿਚ ਮੀਂਹ ਅਤੇ ਸੀਤ ਲਹਿਰ ਦਾ ਪ੍ਰਭਾਵ ਮਹਿਸੂਸ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਅਤੇ ਘੱਟੋ-ਘੱਟ ਤਾਪਮਾਨ ਵਿਚ ਗਿਰਾਵਟ ਕਾਰਨ ਠੰਡ ਵਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਨੋਟ ਹੀ ਨੋਟ! ਸਿੱਖਿਆ ਵਿਭਾਗ ਅਫਸਰ ਦੇ ਘਰ ਛਾਪੇ ਮਗਰੋਂ ਉੱਡੇ ਸਾਰਿਆਂ ਦੇ ਹੋਸ਼
ਇਨ੍ਹਾਂ ਸੂਬਿਆਂ 'ਚ ਮੀਂਹ ਅਤੇ ਠੰਡ ਵਧਣ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ 29 ਜਨਵਰੀ ਤੋਂ 1 ਫਰਵਰੀ ਦਰਮਿਆਨ ਪੱਛਮੀ ਹਿਮਾਲੀਅਨ ਖੇਤਰ 'ਚ ਬਰਫਬਾਰੀ ਅਤੇ ਮੀਂਹ ਪਵੇਗਾ। ਇਸ ਦੇ ਪ੍ਰਭਾਵ ਕਾਰਨ ਦਿੱਲੀ-NCR, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿਚ ਮੀਂਹ ਅਤੇ ਤੇਜ਼ ਠੰਡੀਆਂ ਹਵਾਵਾਂ ਚੱਲਣਗੀਆਂ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਵੀ ਬਰਫਬਾਰੀ ਪੈਣ ਦੀ ਸੰਭਾਵਨਾ ਹੈ। ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਸੂਬਿਆਂ ਜਿਵੇਂ ਕਿ ਬਿਹਾਰ, ਓਡੀਸ਼ਾ, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਬਾਬਾ ਵੇਂਗਾ ਨਾਲੋਂ ਇਸ ਸ਼ਖਸ ਦੀਆਂ ਭਵਿੱਖਬਾਣੀਆਂ ਹਨ ਕਿਤੇ ਜ਼ਿਆਦਾ ਸਟੀਕ! 2025 ਲਈ ਵੱਡੀ ਚਿਤਾਵਨੀ
ਤਾਪਮਾਨ ਦੇ ਉਤਰਾਅ-ਚੜ੍ਹਾਅ ਨਾਲ ਜੂਝ ਰਹੇ ਲੋਕ
ਉੱਤਰ-ਪੱਛਮੀ ਭਾਰਤ ਅਤੇ ਉੱਤਰਾਖੰਡ ਦੇ ਮੈਦਾਨੀ ਇਲਾਕਿਆਂ ਵਿਚ ਘੱਟੋ-ਘੱਟ ਤਾਪਮਾਨ 5-10 ਡਿਗਰੀ ਸੈਲਸੀਅਸ ਵਿਚਕਾਰ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਮੱਧ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ 10-18 ਡਿਗਰੀ ਸੈਲਸੀਅਸ ਹੈ। ਬਹੁਤ ਸਾਰੇ ਸੂਬਿਆਂ ਜਿਵੇਂ ਕਿ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ ਅਤੇ ਝਾਰਖੰਡ ਵਿਚ ਤਾਪਮਾਨ ਆਮ ਨਾਲੋਂ 1.6 ਡਿਗਰੀ ਸੈਲਸੀਅਸ ਤੋਂ 3 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮਾਂ ਨੇ 7 ਸਾਲਾਂ ਤੋਂ ਬੇੜੀਆਂ 'ਚ ਜਕੜ ਕੇ ਰੱਖਿਆ ਜਵਾਨ ਪੁੱਤ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਮੌਸਮ ਦੀ ਭਵਿੱਖਬਾਣੀ
29 ਜਨਵਰੀ ਤੋਂ 1 ਫਰਵਰੀ: ਪੱਛਮੀ ਹਿਮਾਲੀਅਨ ਖੇਤਰ ਵਿਚ ਮੀਂਹ ਅਤੇ ਬਰਫ਼ਬਾਰੀ।
30 ਜਨਵਰੀ ਤੋਂ 1 ਫਰਵਰੀ: ਦਿੱਲੀ-NCR, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਮੀਂਹ
ਸੰਘਣੀ ਧੁੰਦ: ਉੱਤਰ-ਪੂਰਬੀ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ 'ਚ ਸੰਘਣੀ ਧੁੰਦ ਪਵੇਗੀ।
ਸੀਤ ਲਹਿਰ: ਹਿਮਾਚਲ, ਪੰਜਾਬ, ਰਾਜਸਥਾਨ ਅਤੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਸੀਤ ਲਹਿਰ ਚੱਲੇਗੀ।
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਪ ਨੂੰ ਠੰਡ ਤੋਂ ਬਚਾਉਣ ਲਈ ਸੁਚੇਤ ਰਹਿਣ ਅਤੇ ਮੌਸਮ ਵਿਚ ਆਈ ਤਬਦੀਲੀ ਨੂੰ ਧਿਆਨ ਵਿਚ ਰੱਖਦਿਆਂ ਜ਼ਰੂਰੀ ਕਦਮ ਚੁੱਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਲਈ ਮਨ੍ਹਾ ਕਰਨਾ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਨਹੀਂ : ਸੁਪਰੀਮ ਕੋਰਟ
NEXT STORY