ਜੰਮੂ/ਸ੍ਰੀਨਗਰ: ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਤੱਕ ਜੰਮੂ-ਕਸ਼ਮੀਰ ਵਿੱਚ ਖੁਸ਼ਕ ਮੌਸਮ ਜਾਰੀ ਰਹਿਣ ਦੀ ਭਵਿੱਖਬਾਣੀ ਤੋਂ ਇਲਾਵਾ 24 ਨਵੰਬਰ ਨੂੰ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਮੁਤਾਬਕ ਜੰਮੂ-ਕਸ਼ਮੀਰ ਵਿੱਚ 18 ਤੋਂ 23 ਨਵੰਬਰ ਦੀ ਸ਼ਾਮ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਸ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਤੇ ਵੀ ਦੇਖਣ ਨੂੰ ਮਿਲੇਗਾ। ਪੰਜਾਬ ਵਿਚ ਵੀ ਆਉਣ ਵਾਲੇ ਦਿਨਾਂ ਵਿਚ ਤੇਜ਼ੀ ਨਾਲ ਠੰਢ ਵਧਣ ਦੇ ਆਸਾਰ ਹਨ।
ਉਨ੍ਹਾਂ ਦੱਸਿਆ ਕਿ 23 ਨਵੰਬਰ ਦੀ ਦੇਰ ਰਾਤ ਤੋਂ ਲੈ ਕੇ 24 ਨਵੰਬਰ ਦੀ ਦੁਪਹਿਰ ਤੱਕ ਕਸ਼ਮੀਰ ਡਿਵੀਜ਼ਨ ਦੇ ਕੁਝ ਸਥਾਨਾਂ ਸਮੇਤ ਜੰਮੂ ਡਿਵੀਜ਼ਨ ਦੇ ਵੱਖ-ਵੱਖ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 25 ਤੋਂ 30 ਨਵੰਬਰ ਤੱਕ ਮੌਸਮ ਮੁੜ ਆਮ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਕਸ਼ਮੀਰ ਡਿਵੀਜ਼ਨ ਵਿੱਚ ਕਈ ਥਾਵਾਂ ਅਤੇ ਜੰਮੂ ਡਿਵੀਜ਼ਨ ਵਿੱਚ ਕੁਝ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਵਿੱਚ 1 ਤੋਂ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
NEXT STORY