ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲਈ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਘੰਟਿਆਂ ਲਈ ਰੈੱਡ ਅਲਰਟ ਜਾਰੀ ਕਰਦਿਆਂ ਗਰਜ ਨਾਲ ਬਿਜਲੀ ਚਮਕਣ, ਧੂੜ ਭਰੀ ਹਨ੍ਹੇਰੀ ਅਤੇ ਕਈ ਥਾਵਾਂ 'ਤੇ ਗੜ੍ਹੇਮਾਰੀ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਹਵਾਈ ਯਾਤਰੀਆਂ ਲਈ ਐਡਵਾਈਜ਼ਰੀ
ਖ਼ਰਾਬ ਮੌਸਮ ਦੇ ਮੱਦੇਨਜ਼ਰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਏਅਰਪੋਰਟ ਨੇ ਯਾਤਰੀਆਂ ਨੂੰ ਚੌਕਸ ਕੀਤਾ ਹੈ ਕਿ ਉਡਾਣਾਂ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਹਵਾਈ ਅੱਡਾ ਪ੍ਰਬੰਧਕਾਂ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਉਡਾਣ ਦੀ ਤਾਜ਼ਾ ਸਥਿਤੀ ਜਾਣਨ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ, ਦੇਰੀ ਤੋਂ ਬਚਣ ਲਈ ਯਾਤਰੀਆਂ ਨੂੰ ਦਿੱਲੀ ਮੈਟਰੋ ਵਰਗੇ ਬਦਲਵੇਂ ਸਾਧਨਾਂ ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।
ਪਿਛਲੇ ਇੱਕ ਹਫ਼ਤੇ ਤੋਂ ਦਿੱਲੀ ਵਿੱਚ ਪਾਰਾ 45 ਡਿਗਰੀ ਸੈਲਸੀਅਸ ਤੋਂ ਪਾਰ ਜਾ ਰਿਹਾ ਸੀ, ਪਰ ਇਸ ਬਾਰਿਸ਼ ਕਾਰਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।
ਮੌਸਮ ਮਾਹਿਰਾਂ ਅਨੁਸਾਰ, ਪੱਛਮੀ ਗੜਬੜੀ ਅਤੇ ਰਾਜਸਥਾਨ ਉੱਤੇ ਬਣੇ ਚੱਕਰਵਾਤੀ ਪ੍ਰਭਾਵ ਕਾਰਨ ਇਹ ਪ੍ਰੀ-ਮਾਨਸੂਨ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਮੀਂਹ ਅਤੇ ਤੂਫ਼ਾਨ ਦਾ ਇਹ ਸਿਲਸਿਲਾ 31 ਮਈ ਤੱਕ ਜਾਰੀ ਰਹਿਣ ਦੀ ਉਮੀਦ ਹੈ ਅਤੇ ਸ਼ੁੱਕਰਵਾਰ ਨੂੰ ਇਸ ਦੀ ਤੀਬਰਤਾ ਹੋਰ ਵਧ ਸਕਦੀ ਹੈ।
ਮਮਤਾ ਬੈਨਰਜੀ ਦੇ ਭਰਾ ਨੂੰ ਵੱਡਾ ਝਟਕਾ, BOA ਨੇ ਮੰਗਿਆ ਅਸਤੀਫਾ, ਜਾਣੋ ਵਜ੍ਹਾ
NEXT STORY