ਨਵੀਂ ਦਿੱਲੀ—ਪਿਛਲੇ ਕੁਝ ਦਿਨਾਂ ਤੋਂ ਗਰਮੀ ਝੇਲ ਰਹੇ ਦਿੱਲੀਵਾਸੀਆਂ ਦੇ ਲਈ ਅੱਜ ਸਵੇਰੇ ਹਲਕੀ ਬਾਰਸ਼ ਅਤੇ ਤੇਜ਼ ਹਵਾਵਾਂ ਨਾਲ ਦਿੱਲੀ ਵਾਸੀਆਂ ਨੂੰ ਰਾਹਤ ਮਿਲੀ ਹੈ। ਅੱਜ ਸਵੇਰੇ ਇੱਥੇ ਦਾ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ ਦੋ ਡਿਗਰੀ ਘੱਟ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਸਾਢੇ ਅੱਠ ਵਜੇ ਤੱਕ ਹਲਕੀ ਬੂੰਦਾਬਾਦੀ ਹੋਈ ਜਦਕਿ ਨਮੀ ਦਾ ਪੱਧਰ 57 ਫੀਸਦੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਅੱਜ ਦਿਨ ਭਰ ਹਲਕੀ ਬਾਰਸ਼ ਹੋਣ ਦਾ ਅੰਦਾਜ਼ਾ ਜਤਾਇਆ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ, 'ਇੱਥੇ ਦਾ ਵੱਧ ਤੋਂ ਵਧ ਤਾਪਮਾਨ 37 ਡਿਗਰੀ ਦੇ ਨੇੜੇ-ਤੇੜੇ ਬਣਿਆ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਵਧ ਤੋਂ ਵਧ ਅਤੇ ਘੱਟ ਤੋਂ ਘੱਟ ਤਾਪਮਾਨ ਕ੍ਰਮਵਾਰ 43 ਡਿਗਰੀ ਅਤੇ 34.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਬਾਬਾ ਰਾਮਦੇਵ ਨੇ ਮੁੱਖ ਮੰਤਰੀ ਯੋਗੀ-ਗਵਰਨਰ ਨਾਈਕ ਨੂੰ ਕਰਵਾਇਆ ਯੋਗਾ, ਪਏ ਹਾਸੇ
NEXT STORY