ਜੈਪੁਰ- ਰਾਜਸਥਾਨ 'ਚ ਮੀਂਹ ਦਾ ਦੌਰ ਜਾਰੀ ਰਹਿਣ ਦਰਮਿਆਨ ਪਿਛਲੇ 24 ਘੰਟਿਆਂ ਵਿਚ ਭੀਲਵਾੜਾ ਜ਼ਿਲ੍ਹੇ 'ਚ ਕਈ ਥਾਂ ਮੋਹਲੇਧਾਰ ਮੀਂਹ ਪਿਆ। ਇਸ ਦਰਮਿਆਨ ਮੀਂਹ ਕਾਰਨ ਟੋਂਕ ਜ਼ਿਲ੍ਹੇ ਵਿਚ ਸਥਿਤ ਬੀਸਲਪੁਰ ਡੈਮ 'ਚ ਪਾਣੀ ਦਾ ਪੱਧਰ ਵੱਧਣ 'ਤੇ ਸ਼ੁੱਕਰਵਾਰ ਨੂੰ ਡੈਮ ਦੇ ਦੋ ਗੇਟ ਖੋਲ੍ਹ ਦਿੱਤੇ ਗਏ। ਮੌਸਮ ਕੇਂਦਰ ਜੈਪੁਰ ਮੁਤਾਬਕ ਸ਼ੁੱਕਰਵਾਰ ਸਵੇਰੇ ਸਾਢੇ 8 ਵਜੇ ਤੱਕ 24 ਘੰਟਿਆਂ 'ਚ ਪੱਛਮੀ ਰਾਜਸਥਾਨ 'ਚ ਕੁਝ ਥਾਵਾਂ 'ਤੇ ਗਰਜ ਨਾਲ ਮੀਂਹ ਪਿਆ। ਇਸ ਦੌਰਾਨ ਭੀਲਵਾੜਾ ਜ਼ਿਲ੍ਹੇ ਵਿਚ ਕਿਤੇ-ਕਿਤੇ ਮੋਹਲੇਧਾਰ ਮੀਂਹ ਪਿਆ ਅਤੇ ਸਭ ਤੋਂ ਵੱਧ ਮੀਂਹ ਸ਼ਾਹਪੁਰਾ, ਭੀਲਵਾੜਾ ਵਿਚ 105 ਮਿਲੀਮੀਟਰ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਡਬਲ ਡੇਕਰ ਬੱਸ ਕਾਰ 'ਤੇ ਪਲਟੀ; ਕਰੇਨ ਦੀ ਮਦਦ ਨਾਲ 5 ਲੋਕਾਂ ਨੂੰ ਕੱਢਿਆ ਬਾਹਰ
ਕਈ ਜ਼ਿਲ੍ਹਿਆਂ 'ਚ ਮੀਂਹ ਦਾ ਦੌਰ ਜਾਰੀ
ਇਸ ਤੋਂ ਇਲਾਵਾ ਉਦੈਪੁਰ ਟੋਂਕ, ਸਿਰੋਹੀ, ਪਾਲੀ, ਪ੍ਰਤਾਪਗੜ੍ਹ, ਨਾਗੌਰ, ਜੈਪੁਰ, ਡੂੰਗਰਪੁਰ, ਬੂੰਦੀ ਅਤੇ ਚਿਤੌੜਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿਚ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਮੀਂਹ ਦਾ ਦੌਰ ਜਾਰੀ ਰਹੇਗਾ। ਇਸ ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਤੱਕ ਪੂਰਬੀ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿਚ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਹੈ। ਅਗਲੇ ਤਿੰਨ-ਚਾਰ ਦਿਨਾਂ ਤੱਕ ਦੱਖਣੀ ਅਤੇ ਦੱਖੀਣ-ਪੂਰਬੀ ਰਾਜਸਥਾਨ ਦੇ ਕੁਝ ਸਥਾਨਾਂ 'ਤੇ ਲਗਾਤਾਰ ਭਾਰੀ ਅਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 10 ਸਤੰਬਰ ਤੋਂ ਮੋਹਲੇਧਾਰ ਮੀਂਹ 'ਚ ਕਮੀ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਬੱਸ ਰੁਕਵਾ ਕੇ ਦੋ ਬਦਮਾਸ਼ਾਂ ਨੇ ਸਵਾਰੀਆਂ ਨੂੰ ਲੁੱਟਿਆ, ਮੋਟਰਸਾਈਕਲ ਛੱਡ ਹੋਏ ਫਰਾਰ
ਤਾਪਮਾਨ 'ਚ ਵਾਧਾ ਹੋਣ ਦੀ ਸੰਭਾਵਨਾ
ਇਸ ਦੇ ਨਾਲ ਹੀ ਪੱਛਮੀ ਰਾਜਸਥਾਨ ਦੇ ਜੋਧਪੁਰ ਅਤੇ ਬੀਕਾਨੇਰ ਡਿਵੀਜ਼ਨ ਦੇ ਕੁਝ ਹਿੱਸਿਆਂ 'ਚ ਅਗਲੇ ਦੋ-ਤਿੰਨ ਦਿਨਾਂ ਤੱਕ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਬੀਕਾਨੇਰ ਡਿਵੀਜ਼ਨ 'ਚ 8 ਸਤੰਬਰ ਤੋਂ ਅਤੇ ਜੋਧਪੁਰ ਡਿਵੀਜ਼ਨ 'ਚ 9 ਸਤੰਬਰ ਤੋਂ ਮੀਂਹ ਦੀਆਂ ਗਤੀਵਿਧੀਆਂ 'ਚ ਕਮੀ ਆਉਣ ਅਤੇ ਵੱਧ ਤੋਂ ਵੱਧ ਤਾਪਮਾਨ 'ਚ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਧਾਨੀ ਜੈਪੁਰ ਸਮੇਤ ਅਜਮੇਰ ਅਤੇ ਟੋਂਕ ਜ਼ਿਲਿਆਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਮੁੱਖ ਸਰੋਤ ਬਿਸਾਲਪੁਰ ਡੈਮ 'ਚ ਪਾਣੀ ਦਾ ਪੱਧਰ ਕਾਫੀ ਪੱਧਰ 'ਤੇ ਪਹੁੰਚਣ ਕਾਰਨ ਸ਼ੁੱਕਰਵਾਰ ਸਵੇਰੇ ਇਸ ਦੇ ਦੋ ਗੇਟ ਖੋਲ੍ਹ ਦਿੱਤੇ ਗਏ।
ਇਹ ਵੀ ਪੜ੍ਹੋ- ਨੌਜਵਾਨ ਮੁੰਡੇ-ਕੁੜੀਆਂ ਲਈ ਖੁਸ਼ਖ਼ਬਰੀ; ਕਾਂਸਟੇਬਲ ਦੇ 39 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ
ਬੀਸਲਪੁਰ ਡੈਮ ਦੇ ਦੋ ਗੇਟ ਖੋਲ੍ਹੇ ਗਏ
ਇਸ ਦੇ ਨਾਲ ਹੀ ਰਾਜਧਾਨੀ ਜੈਪੁਰ ਸਮੇਤ ਅਜਮੇਰ ਅਤੇ ਟੋਂਕ ਜ਼ਿਲਿਆਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਮੁੱਖ ਸਰੋਤ ਬੀਸਲਪੁਰ ਡੈਮ 'ਚ ਪਾਣੀ ਦਾ ਪੱਧਰ ਕਾਫੀ ਪੱਧਰ 'ਤੇ ਪਹੁੰਚਣ ਕਾਰਨ ਸ਼ੁੱਕਰਵਾਰ ਸਵੇਰੇ ਇਸ ਦੇ ਦੋ ਗੇਟ ਖੋਲ੍ਹ ਦਿੱਤੇ ਗਏ। ਰਾਜ ਦੇ ਜਲ ਸਰੋਤ ਮੰਤਰੀ ਸੁਰੇਸ਼ ਰਾਵਤ ਨੇ ਅਧਿਕਾਰੀਆਂ ਦੇ ਨਾਲ ਰਸਮੀ ਪੂਜਾ ਕੀਤੀ। ਇਸ ਤੋਂ ਬਾਅਦ ਪਾਣੀ ਦੀ ਨਿਕਾਸੀ ਲਈ ਡੈਮ ਦੇ ਦੋ ਗੇਟ ਖੋਲ੍ਹ ਦਿੱਤੇ ਗਏ। ਰਾਵਤ ਨੇ ਇਸ ਮੌਕੇ ਕਿਹਾ ਕਿ ਡੈਮ ਦੇ ਦੋ ਗੇਟ ਖੋਲ੍ਹ ਦਿੱਤੇ ਗਏ ਹਨ। ਯਕੀਨਨ ਅਸੀਂ ਚਾਹੁੰਦੇ ਹਾਂ ਕਿ ਸਾਰੇ ਦਰਵਾਜ਼ੇ ਖੁੱਲ੍ਹ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ
NEXT STORY