ਨੈਸ਼ਨਲ ਡੈਸਕ- ਹਿਮਾਚਲ ਪ੍ਰਦੇਸ਼ ਵਿਚ ਕੁਦਰਤ ਦਾ ਕਹਿਰ ਲਗਾਤਾਰ ਜਾਰੀ ਹੈ। ਮੋਹਲੇਧਾਰ ਮੀਂਹ ਦੇ ਚੱਲਦੇ ਜਿੱਥੇ ਨਦੀ-ਨਾਲੇ ਉਫਾਨ 'ਤੇ ਹਨ। ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਰਫ਼ਬਾਰੀ ਅਤੇ ਮੀਂਹ ਪੈਣ ਕਾਰਨ ਆਮ ਜਨਜੀਵਨ ਠੱਪ ਹੋ ਗਿਆ। ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਹੋਏ ਜ਼ਮੀਨ ਖਿਸਕਣ ਕਾਰਨ ਮੁੱਖ ਸੜਕਾਂ ਅਤੇ ਰਾਸ਼ਟਰੀ ਰਾਜਮਾਰਗ ਬੰਦ ਹੋ ਗਏ। ਉੱਥੇ ਹੀ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਵੀ ਠੱਪ ਹੋ ਗਿਆ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਮੰਡੀ ਵਿਚ ਹੀ ਰੋਕਿਆ ਗਿਆ ਹੈ। ਖਰਾਬ ਮੌਸਮ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਜਿਸ ਕਾਰਨ ਗੁਰਦੁਆਰਾ ਸ੍ਰੀ ਮਣੀਕਰਨ ਸਾਹਿਬ ਆਉਣ-ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਪਰੇਸ਼ਾਨੀ ਖੜ੍ਹੀ ਹੋ ਗਈ ਹੈ।
ਇਹ ਵੀ ਪੜ੍ਹੋ- 2 ਥਾਈਂ ਫੱਟ ਗਿਆ ਬੱਦਲ, ਸੜਕਾਂ 'ਤੇ ਹੜ੍ਹ ਵਰਗੇ ਹਾਲਾਤ, 5 ਫੁੱਟ ਤਕ ਹੋਈ SNOWFALL

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਕੁਦਰਤ ਨੇ ਅਜਿਹਾ ਰੂਪ ਵਿਖਾਇਆ ਕਿ ਰੋਂਗਟੇ ਖੜ੍ਹੇ ਹੋ ਰਹੇ ਹਨ। ਕੁੱਲੂ ਵਿਚ ਦੋ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿਚ ਲਗਾਤਾਰ ਤੀਜੇ ਦਿਨ ਰੁਕ-ਰੁਕ ਕੇ ਹੋ ਰਹੀ ਬਰਫ਼ਬਾਰੀ ਅਤੇ ਮੀਂਹ ਕਾਰਨ ਹਾਈਵੇਅ ਪ੍ਰਭਾਵਿਤ ਹੋਇਆ ਹੈ। ਕੁੱਲੂ, ਲਾਹੌਲ-ਸਪੀਤੀ, ਕਿਨੌਰ, ਚੰਬਾ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਕਈ ਖੇਤਰ ਬਾਕੀ ਸੂਬੇ ਨਾਲੋਂ ਕੱਟੇ ਜਾਣ ਕਾਰਨ ਪੂਰੇ ਸੂਬੇ ਵਿਚ ਲਗਭਗ 200 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਜ਼ਮੀਨ ਖਿਸਕਣ ਕਾਰਨ ਮਨਾਲੀ-ਕੀਰਤਪੁਰ ਕੌਮੀ ਹਾਈਵੇਅ 'ਤੇ ਆਵਾਜਾਈ ਠੱਪ ਹੋ ਗਈ ਹੈ।
ਇਹ ਵੀ ਪੜ੍ਹੋ- ਔਰਤਾਂ ਨੂੰ ਝਟਕਾ! ਨਹੀਂ ਮਿਲਣਗੇ 2100 ਰੁਪਏ

ਪ੍ਰਸ਼ਾਸਨ ਨੇ ਸਥਾਨਕ ਲੋਕਾਂ ਅਤੇ ਯਾਤਰੀਆਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿਚ ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਾਰਨ ਯਾਤਰੀਆਂ ਨੂੰ ਲੰਮੀ ਉਡੀਕ ਕਰਨੀ ਪੈ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਮੀਨ ਖਿਸਕਣ ਕਾਰਨ ਸੰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਨਾ ਜਾਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਆਈ ਗਿਰਾਵਟ, ਜਾਣੋ ਅੱਜ ਦੇ ਰੇਟ

ਇਹ ਵੀ ਪੜ੍ਹੋ- ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਬੈਂਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
230 ਏਕੜ 'ਚ ਬਣਨ ਜਾ ਰਹੀ ਹੈ ਫਿਲਮ ਸਿਟੀ
NEXT STORY