ਨੈਸ਼ਨਲ ਡੈਸਕ : ਦੇਸ਼ 'ਚ ਇਨ੍ਹੀਂ ਦਿਨੀਂ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਮੁੰਬਈ, ਗੁਜਰਾਤ, ਕਰਨਾਟਕ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਬਾਰਿਸ਼ ਜਾਰੀ ਹੈ। ਮੁੰਬਈ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 22 ਜੁਲਾਈ ਨੂੰ ਕਈ ਸ਼ਹਿਰਾਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਗੁਜਰਾਤ ਦੇ ਸੂਰਤ, ਭਾਵਗਾਨਾਰ, ਅਮਰੇਲੀ, ਨਰਮਦਾ ਅਤੇ ਗਿਰੀ ਸੋਮਨਾਥ ਵਿਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਉੱਤਰਾਖੰਡ ਦੇ ਨੈਨੀਤਾਲ, ਚੰਪਾਵਤ ਅਤੇ ਊਧਮ ਸਿੰਘ ਨਗਰ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੀੜੀਆਂ ਦਾ ਬੰਡਲ ਉਧਾਰ ਨਾ ਦੇਣ 'ਤੇ ਵਿਅਕਤੀ ਨੇ ਦੁਕਾਨ ਨੂੰ ਲਾ'ਤੀ ਅੱਗ, ਘਟਨਾ ਸੀਸੀਟੀਵੀ ਕੈਮਰੇ 'ਚ ਹੋਈ ਕੈਦ
ਮੌਸਮ ਵਿਭਾਗ ਨੇ ਜੂਨਾਗੜ੍ਹ, ਬੋਟਾਡ, ਰਾਜਕੋਟ, ਆਨੰਦ, ਵਡੋਦਰਾ, ਛੋਟਾ ਉਦੈਪੁਰ, ਤਾਪੀ, ਨਵਸਾਰੀ, ਵਲਸਾਡ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ, ਸੋਨਲ, ਹਮੀਰਪੁਰ, ਊਨਾ, ਬਿਲਾਸਪੁਰ, ਸਿਰਮੌਰ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਦੇ ਪੌੜੀ ਗੜ੍ਹਵਾਲ, ਬਾਗੇਸ਼ਵਰ, ਪਿਥੌਰਾਗੜ੍ਹ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੱਧ ਪ੍ਰਦੇਸ਼, ਮਹਾਰਾਸ਼ਟਰ, ਗੋਆ, ਉੜੀਸਾ, ਛੱਤੀਸਗੜ੍ਹ, ਉੱਤਰ ਪ੍ਰਦੇਸ਼ ਵਿਚ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।
ਮੁੰਬਈ 'ਚ ਭਾਰੀ ਬਾਰਿਸ਼
ਦੱਸਣਯੋਗ ਹੈ ਕਿ ਐਤਵਾਰ ਨੂੰ ਮੁੰਬਈ 'ਚ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਫਲਾਈਟ ਸੰਚਾਲਨ 'ਚ ਵਿਘਨ ਪਿਆ ਅਤੇ ਸ਼ਹਿਰ ਦੇ ਕਈ ਹਿੱਸਿਆਂ 'ਚ ਸੜਕਾਂ ਪਾਣੀ 'ਚ ਡੁੱਬ ਗਈਆਂ। ਬ੍ਰਹਨਮੁੰਬਈ ਨਗਰ ਨਿਗਮ ਮੁਤਾਬਕ ਸ਼ਾਮ 4 ਵਜੇ ਤੱਕ ਸ਼ਹਿਰ 'ਚ 82 ਮਿਲੀਮੀਟਰ, ਪੂਰਬੀ ਉਪਨਗਰਾਂ 'ਚ 96 ਮਿਲੀਮੀਟਰ ਅਤੇ ਪੱਛਮੀ ਉਪਨਗਰਾਂ 'ਚ 90 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਇਕ ਸੂਤਰ ਨੇ ਦੱਸਿਆ ਕਿ ਖ਼ਰਾਬ ਮੌਸਮ ਅਤੇ ਘੱਟ ਦਿੱਖ ਕਾਰਨ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਫਲਾਈਟ ਸੰਚਾਲਨ ਨੂੰ ਦੋ ਵਾਰ ਥੋੜ੍ਹੇ ਸਮੇਂ ਲਈ ਰੋਕ ਦਿੱਤਾ ਗਿਆ ਸੀ। ਸ਼ਾਮ 4 ਵਜੇ ਤੱਕ ਘੱਟੋ-ਘੱਟ 15 ਉਡਾਣਾਂ ਨੂੰ ਨੇੜਲੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ। ਸੂਤਰ ਨੇ ਦੱਸਿਆ ਕਿ ਸ਼ਹਿਰ 'ਚ ਰੁਕ-ਰੁਕ ਕੇ ਹੋ ਰਹੀ ਭਾਰੀ ਬਾਰਿਸ਼ ਕਾਰਨ ਦੁਪਹਿਰ 12.12 ਵਜੇ ਅਤੇ ਦੁਪਹਿਰ 1 ਤੋਂ 1.15 ਵਜੇ ਤੱਕ ਅੱਠ ਮਿੰਟਾਂ ਲਈ ਰਨਵੇਅ 'ਤੇ ਕੰਮਕਾਜ ਰੋਕ ਦਿੱਤਾ ਗਿਆ। ਸੂਤਰ ਨੇ ਦੱਸਿਆ ਕਿ ਇੰਡੀਗੋ, ਏਅਰ ਇੰਡੀਆ, ਵਿਸਤਾਰਾ ਅਤੇ ਅਕਾਸਾ ਦੀਆਂ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਬੰਦੀ ਦੇ ਬਾਵਜੂਦ ਜੇਲ ’ਚੋਂ ਮਿਲੀ ਸ਼ਰਾਬ ਤੇ ਮੋਬਾਈਲ ਫ਼ੋਨ, 6 ਕੈਦੀ ਨਸ਼ੇ ’ਚ ਪਾਏ ਗਏ
NEXT STORY