ਮੁੰਬਈ : ਮਹਾਰਾਸ਼ਟਰ ਦੇ ਰਾਇਗੜ੍ਹ ਜ਼ਿਲ੍ਹੇ ਦੇ ਮਾਂਡਵਾ 'ਚ ਇੱਕ ਕਿਸ਼ਤੀ 'ਤੇ ਬਿਨਾਂ ਮਾਸਕ ਪਹਿਨੇ ਬੈਠਣ ਨੂੰ ਲੈ ਕੇ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਦੇ ਪ੍ਰਧਾਨ ਰਾਜ ਠਾਕਰੇ 'ਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸੂਬੇ ਖ਼ਿਲਾਫ਼ ਇਹ ਜੁਰਮਾਨਾ ਉਸ ਸਮੇਂ ਲਗਾਇਆ ਗਿਆ, ਜਦੋਂ ਉਹ ਆਪਣੇ ਪਰਿਵਾਰ ਦੇ ਕੁੱਝ ਮੈਬਰਾਂ ਅਤੇ ਦੋਸਤਾਂ ਦੇ ਨਾਲ ਕਿਸ਼ਤੀ 'ਤੇ ਸਵਾਰ ਹੋਏ ਸਨ। ਉਨ੍ਹਾਂ ਨੇ ਦੱਸਿਆ ਕਿ ਕਿਸ਼ਤੀ 'ਤੇ ਸਵਾਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਕਿਉਂਕਿ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਹਜ਼ਾਰ ਰੁਪਏ ਜੁਰਮਾਨਾ ਭਰਿਆ। ਇਸ 'ਚ, ਮਨਸੇ ਨੇਤਾ ਨਿਤੀਨ ਸਰਦੇਸਾਈ ਨੇ ਇੱਕ ਬਿਆਨ 'ਚ ਕਿਹਾ, ‘‘ਕਿਸ਼ਤੀ 'ਤੇ ਅਜਿਹੀ ਕੋਈ ਘਟਨਾ ਨਹੀਂ ਹੋਈ।’’ ਉਨ੍ਹਾਂ ਕਿਹਾ ਕਿ ਟੀ.ਵੀ. ਚੈਨਲਾਂ ਅਤੇ ਅਖ਼ਬਾਰਾਂ ਦੀ ਇਸ ਬਾਰੇ ਖ਼ਬਰਾਂ ਬੇਬੁਨਿਆਦ ਹਨ।
ਸੰਸਦ ਨੇ ਮਹਾਂਮਾਰੀ ਸੋਧ ਬਿੱਲ ਨੂੰ ਦਿੱਤੀ ਮਨਜ਼ੂਰੀ
NEXT STORY