ਨਵੀਂ ਦਿੱਲੀ: ਲੁਧਿਆਣਾ ਤੋਂ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਬੜੀ ਜ਼ੋਰਦਾਰ ਢੰਗ ਨਾਲ ਚੁੱਕਿਆ। ਵੜਿੰਗ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਤੇ ਕਾਨੂੰਨ ਮੁਤਾਬਕ ਜੇਕਰ ਕੋਈ ਵਿਅਕਤੀ ਆਪਣੀ ਸਜ਼ਾ ਪੂਰੀ ਕਰ ਲੈਂਦਾ ਹੈ, ਤਾਂ ਉਸ ਦੀ ਰਿਹਾਈ ਹੋ ਜਾਣੀ ਚਾਹੀਦੀ ਹੈ।
ਵੜਿੰਗ ਨੇ ਸਦਨ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੇ ਸੈਂਕੜੇ ਲੋਕ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਿੱਖ ਹਨ ਅਤੇ ਜਿਨ੍ਹਾਂ ਨੂੰ 'ਬੰਦੀ ਸਿੱਖ' ਕਿਹਾ ਜਾਂਦਾ ਹੈ, ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਵੀ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਰਿਹਾਈ 'ਤੇ ਜਾਣਬੁੱਝ ਕੇ ਰੋਕ ਲਗਾਈ ਜਾ ਰਹੀ ਹੈ। ਵੜਿੰਗ ਨੇ ਮੁਹਾਲੀ ਵਿੱਚ ਪਿਛਲੇ ਡੇਢ ਸਾਲ ਤੋਂ ਲੱਗੇ ਧਰਨੇ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਕਿ ਚਾਹੇ ਉਹ ਬੰਦੀ ਸਿੱਖ ਹੋਣ ਜਾਂ ਕੋਈ ਹੋਰ ਗੁਨਾਹਗਾਰ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਦੌਰਾਨ ਰਾਜਾ ਵੜਿੰਗ ਨੇ ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਸਿੰਘ ਬਿੱਟੂ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਹ ਦੋਵੇਂ ਆਗੂ ਵਾਰ-ਵਾਰ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅੜਿੱਕੇ ਡਾਹ ਰਹੇ ਹਨ। ਉਨ੍ਹਾਂ ਗੁਜ਼ਾਰਿਸ਼ ਕੀਤੀ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਇਨ੍ਹਾਂ ਸਿੰਘਾਂ ਦੀ ਰਿਹਾਈ ਜਲਦ ਤੋਂ ਜਲਦ ਯਕੀਨੀ ਬਣਾਈ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹਰਸਿਮਰਤ ਬਾਦਲ ਨੇ ਸੰਸਦ 'ਚ ਚੁੱਕਿਆ DM ਰੰਧਾਵਾ ਦੀ ਮੌਤ ਦਾ ਮਾਮਲਾ, CBI ਜਾਂਚ ਦੀ ਕੀਤੀ ਮੰਗ
NEXT STORY