ਭੀਲਵਾੜਾ (ਰਾਜਸਥਾਨ): ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਵਿੱਚ ਸਨੀਵਾਰ ਸਵੇਰੇ ਇੱਕ ਭਿਆਨਕ ਧਮਾਕੇ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ। ਪ੍ਰਤਾਪ ਟਾਕੀਜ਼ ਨੇੜੇ ਸਥਿਤ ਆਰੀਆ ਸਮਾਜ ਸਕੂਲ ਵਿੱਚ ਹੋਏ ਇਸ ਧਮਾਕੇ ਕਾਰਨ ਸਕੂਲ ਦੀ ਇਮਾਰਤ ਦਾ ਇੱਕ ਹਿੱਸਾ ਪੂਰੀ ਤਰ੍ਹਾਂ ਢਹਿ ਗਿਆ। ਖ਼ੁਸ਼ਕਿਸਮਤੀ ਇਹ ਰਹੀ ਕਿ ਇਸ ਹਾਦਸੇ ਵਿੱਚ ਇੱਕ ਵੱਡਾ ਚਮਤਕਾਰ ਵਾਪਰਿਆ ਅਤੇ ਉੱਥੇ ਸੌਂ ਰਹੀਆਂ ਦੋ ਬੱਚੀਆਂ ਵਾਲ-ਬਾਲ ਬਚ ਗਈਆਂ।
ਇਹ ਵੀ ਪੜ੍ਹੋ : ਖ਼ੂਨੀ ਵਾਰਦਾਤ: ਗੋਲੀਆਂ ਮਾਰ ਭੁੰਨ੍ਹ 'ਤਾ ਕੈਫੇ 'ਚ ਬੈਠਾ ਨੌਜਵਾਨ, ਮੌਜਪੁਰ ਇਲਾਕੇ 'ਚ ਫੈਲੀ ਸਨਸਨੀ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਕਰੀਬ 5:00 ਵਜੇ ਦੇ ਕਰੀਬ ਵਾਪਰੀ ਹੈ। ਆਰੀਆ ਸਮਾਜ ਮਾਰਗ 'ਤੇ ਸਥਿਤ ਸਕੂਲ ਕੰਪਲੈਕਸ ਵਿੱਚ ਅਚਾਨਕ ਹੋਏ ਜ਼ੋਰਦਾਰ ਧਮਾਕੇ ਕਾਰਨ ਸਕੂਲ ਦਾ ਇੱਕ ਕਮਰਾ ਜ਼ਮੀਨਦੋਜ਼ ਹੋ ਗਿਆ। ਕਮਰੇ ਵਿੱਚ ਰੱਖਿਆ ਟੀਵੀ, ਅਲਮਾਰੀ ਅਤੇ ਹੋਰ ਕੀਮਤੀ ਸਾਮਾਨ ਮਲਬੇ ਹੇਠ ਦੱਬ ਕੇ ਪੂਰੀ ਤਰ੍ਹਾਂ ਨਸ਼ਟ ਹੋ ਗਿਆ। ਜਿਸ ਸਮੇਂ ਇਹ ਧਮਾਕਾ ਹੋਇਆ, ਉਸ ਕਮਰੇ ਵਿੱਚ ਦੋ ਬਾਲਿਕਾਵਾਂ ਸੌਂ ਰਹੀਆਂ ਸਨ। ਕਮਰੇ ਦੀ ਛੱਤ ਅਤੇ ਕੰਧਾਂ ਡਿੱਗਣ ਦੇ ਬਾਵਜੂਦ ਦੋਵਾਂ ਬੱਚੀਆਂ ਨੂੰ ਇੱਕ ਖਰੋਚ ਤੱਕ ਨਹੀਂ ਆਈ।
ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਇਸ ਦੌਰਾਨ ਰਾਹਤ ਦੀ ਗੱਲ ਇਹ ਰਹੀ ਕਿ ਮਲਬੇ ਵਿੱਚੋਂ ਗੈਸ ਦੇ 2 ਸਿਲੰਡਰ ਬਿਲਕੁਲ ਸੁਰੱਖਿਅਤ ਮਿਲੇ, ਜਿਸ ਕਾਰਨ ਸ਼ੁਰੂਆਤੀ ਤੌਰ 'ਤੇ ਸਿਲੰਡਰ ਫਟਣ ਦੀ ਸੰਭਾਵਨਾ ਨਜ਼ਰ ਨਹੀਂ ਆ ਰਹੀ। ਇਹ ਧਮਾਕਾ ਕਿਸ ਕਾਰਨ ਹੋਇਆ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਵੱਖ-ਵੱਖ ਪਹਿਲੂਆਂ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਨਹਿਰੀ ਮੌਕਾ ; ਸੈਂਟਰਲ ਬੈਂਕ ਆਫ਼ ਇੰਡੀਆ 'ਚ ਖੁੱਲ੍ਹ ਗਈ ਭਰਤੀ ! 1.05 ਲੱਖ ਤੱਕ ਮਿਲੇਗੀ ਤਨਖ਼ਾਹ
NEXT STORY