ਜੈਪੁਰ (ਏਜੰਸੀ)- ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਦੇ ਸੁਖੇਰ ਥਾਣਾ ਖੇਤਰ ਵਿਚ ਮੰਗਲਵਾਰ ਨੂੰ ਇਕ ਵਿਦਿਆਰਥੀ ਨੇ ਇਕ ਮਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਥਾਣਾ ਮੁਖੀ ਹਿਮਾਂਸ਼ੂ ਸਿੰਘ ਰਾਜਾਵਤ ਨੇ ਦੱਸਿਆ ਕਿ 11ਵੀਂ ਜਮਾਤ ਦੇ ਵਿਦਿਆਰਥੀ ਕ੍ਰਿਸ਼ ਪਾਮੇਚਾ (17) ਨੇ ਮੰਗਲਵਾਰ ਨੂੰ ਸ਼ਹਿਰ ਦੇ ਸੈਲੀਬ੍ਰੇਸ਼ਨ ਮਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਅਤੇ ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ।
ਇਹ ਵੀ ਪੜ੍ਹੋ: ਕੇਂਦਰ ਨੇ ਆਫ਼ਤ ਜੋਖਮ ਘਟਾਉਣ ਅਤੇ ਸਮਰੱਥਾ ਨਿਰਮਾਣ ਲਈ 1,115 ਕਰੋੜ ਰੁਪਏ ਕੀਤੇ ਮਨਜ਼ੂਰ
ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਵਿਦਿਆਰਥੀ ਬਾਈਕ 'ਤੇ ਮਾਲ 'ਚ ਆਇਆ ਸੀ ਅਤੇ ਬਾਈਕ ਪਾਰਕ ਕਰਨ ਤੋਂ ਬਾਅਦ ਉਹ ਮਾਲ ਦੀ ਤੀਜੀ ਮੰਜ਼ਿਲ 'ਤੇ ਪਹੁੰਚ ਗਿਆ ਅਤੇ ਉਥੋਂ ਛਾਲ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਸੜਕ ਕਿਨਾਰੇ ਤੰਬੂਆਂ 'ਚ ਸੁੱਤੇ ਲੋਕਾਂ 'ਤੇ ਚੜ੍ਹਿਆ ਟਰੱਕ, 5 ਲੋਕਾਂ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਨੇ ਆਫ਼ਤ ਜੋਖਮ ਘਟਾਉਣ ਅਤੇ ਸਮਰੱਥਾ ਨਿਰਮਾਣ ਲਈ 1,115 ਕਰੋੜ ਰੁਪਏ ਕੀਤੇ ਮਨਜ਼ੂਰ
NEXT STORY