ਉਦੈਪੁਰ (ਭਾਸ਼ਾ)— ਰਾਜਸਥਾਨ ਦੇ ਡੂੰਗਰਪੁਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ’ਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜਬਰ-ਜ਼ਿਨਾਹ ਪੀੜਤ 11 ਸਾਲ ਦੀ ਨਾਬਾਲਗ ਨੇ ਇਕ ਬੱਚੀ ਨੂੰ ਜਨਮ ਦਿੱਤਾ ਹੈ। ਪੁਲਸ ਨੇ ਇਸ ਮਾਮਲੇ ’ਚ ਇਕ ਨੌਜਵਾਨ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਬੁੱਧਵਾਰ ਯਾਨੀ ਕਿ ਅੱਜ ਦੱਸਿਆ ਕਿ ਹਸਪਤਾਲ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕੁੜੀ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ, ਜਿਸ ਤੋਂ ਬਾਅਦ ਉਦੈਪੁਰ ਦੇ ਖੇਰਵਾੜਾ ਥਾਣੇ ਵਿਚ 19 ਸਾਲਾ ਨੌਜਵਾਨ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫਾਰਚੂਨਰ ਕਾਰ ਨਾ ਮਿਲਣ ’ਤੇ ਲਾੜੇ ਨੇ ਰੋਕੇ ਫੇਰੇ, PhD ਲਾੜੀ ਪੂਰੀ ਰਾਤ ਕਰਦੀ ਰਹੀ ਉਡੀਕ
ਓਧਰ ਉਦੈਪੁਰ ਦੇ ਖੇਤਰ ਅਧਿਕਾਰੀ ਵਿਕਰਮ ਸਿੰਘ ਨੇ ਕਿਹਾ ਕਿ ਕੁੜੀ ਨੂੰ ਪਿਛਲੇ ਹਫ਼ਤੇ ਵੀਰਵਾਰ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਦੋ ਦਿਨ ਬਾਅਦ ਸ਼ਨੀਵਾਰ ਨੂੰ ਉਸ ਨੇ ਇਕ ਬੱਚੀ ਨੂੰ ਜਨਮ ਦਿੱਤਾ। ਸੂਚਨਾ ਮਿਲਣ ’ਤੇ ਅਸੀਂ ਪਰਿਵਾਰ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਇਕ ਨੌਜਵਾਨ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਵਾਇਆ ਹੈ। ਅਧਿਕਾਰੀ ਮੁਤਾਬਕ ਦੋਸ਼ੀ ਫਰਾਰ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਢਾਈ ਸਾਲ ਦੀ ਮਾਸੂਮ ਨਾਲ ਰੇਪ ਕਰ ਕੀਤਾ ਕਤਲ, ਕੋਰਟ ਨੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ
ਤਾਮਿਲਨਾਡੂ ’ਚ ਫ਼ੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, CDS ਬਿਪਿਨ ਰਾਵਤ ਵੀ ਸਨ ਮੌਜੂਦ
NEXT STORY