ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵੀਰਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਸ ਨੂੰ ਟੈਕਸ ਘਟਾ ਕੇ ਜਨਤਾ ਨੂੰ ਰਾਹਤ ਦੇਣੀ ਚਾਹੀਦੀ ਹੈ। ਗਹਿਲੋਤ ਨੇ ਟਵੀਟ ਕੀਤਾ,''ਜਦੋਂ ਤੱਕ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਚੱਲ ਰਹੀਆਂ ਸਨ, ਮੋਦੀ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਤਬਦੀਲੀ ਨਹੀਂ ਕੀਤੀ, ਜਦੋਂ ਕਿ ਅੰਤਰਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਰੋਜ਼ ਬਦਲ ਰਹੀਆਂ ਸਨ। ਚੋਣਾਂ ਦੇ ਨਤੀਜੇ ਆਉਂਦੇ ਹੀ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਕੀਮਤ ਵਧਾ ਕੇ ਸੰਕਰਮਣ ਨਾਲ ਪੀੜਤ ਜਨਤਾ 'ਤੇ ਮਹਿੰਗਾਈ ਦਾ ਬੋਝ ਪਾਉਣਾ ਸ਼ੁਰੂ ਕਰ ਦਿੱਤਾ।''
ਗਹਿਲੋਤ ਨੇ ਕਿਹਾ,''ਕੇਂਦਰ ਸਰਕਾਰ ਨੂੰ ਪੈਟਰੋਲ-ਡੀਜ਼ਲ 'ਤੇ ਟੈਕਸ ਘਟਾ ਕੇ ਪਹਿਲਾਂ ਤੋਂ ਹੀ ਪਰੇਸ਼ਾਨ ਜਨਤਾ ਨੂੰ ਰਾਹਤ ਦੇਣੀ ਚਾਹੀਦੀ ਹੈ।'' ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਦੇ ਮੁਕਾਬਲੇ ਮੋਦੀ ਸਰਕਾਰ ਡੀਜ਼ਲ-ਪੈਟਰੋਲ 'ਤੇ ਕਈ ਗੁਣਾ ਵੱਧ ਟੈਕਸ ਵਸੂਲ ਰਹੀ ਹੈ, ਜਿਸ ਕਾਰਨ ਲਗਾਤਾਰ ਮਹਿੰਗਾਈ ਵਧ ਰਹੀ ਹੈ।
ਇਹ ਵੀ ਪੜ੍ਹੋ : ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਆਇਆ ਉਛਾਲ, ਰਾਹੁਲ ਬੋਲੇ- ਚੋਣਾਂ ਖ਼ਤਮ, ਲੁੱਟ ਮੁੜ ਸ਼ੁਰੂ
ਬਦਰੀਨਾਥ ਧਾਮ ਬਣੇਗਾ ਸਮਾਰਟ ਅਧਿਆਤਮਿਕ ਸ਼ਹਿਰ, 100 ਕਰੋੜ ਦੇ ਸਮਝੌਤੇ ’ਤੇ ਕਰਾਰ
NEXT STORY