ਬੀਕਾਨੇਰ- ਰਾਜਸਥਾਨ 'ਚ ਬੀਕਾਨੇਰ ਜ਼ਿਲ੍ਹੇ ਦੇ ਪੁਗਲ ਥਾਣਾ ਖੇਤਰ 'ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਨੇ ਕਿਹਾ ਕਿ ਪੂਗਲ ਥਾਣਾ ਇਲਾਕੇ 'ਚ ਵੀਰਵਾਰ ਦੇਰ ਰਾਤ ਰਾਮੜਾ ਅਤੇ ਡੇਲੀਤਲਾਈ ਵਿਚਾਲੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਰਾਮੜਾ ਵਾਸੀ ਜੇਠੂਸਿੰਘ (35), ਮੁਕਨ ਸਿੰਘ (18) ਅਤੇ ਪ੍ਰਿਥਵੀ ਸਿੰਘ (14) ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹੁਣ ਨਹੀਂ ਮਿਲੇਗਾ ਮੁਫ਼ਤ ਰਾਸ਼ਨ! ਸਰਕਾਰ ਕਰ ਰਹੀ ਹੈ ਇਹ ਤਿਆਰੀ
ਪੁਲਸ ਅਨੁਸਾਰ, 2 ਨੌਜਵਾਨਾਂ ਦੀ ਹਾਦਸੇ ਵਾਲੀ ਜਗ੍ਹਾ ਹੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ 'ਤੇ ਥਾਣਾ ਇੰਚਾਰਜ ਪਵਨ ਕੁਮਾਰ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਤਿੰਨੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਰਖਵਾਇਆ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁੱਤ ਦੇ ਡਿਪੋਰਟ ਹੋਣ 'ਤੇ ਰੋਂਦੇ ਪਿਤਾ ਦੇ ਬੋਲ- ਮੇਰੀ ਤਾਂ ਜ਼ਿੰਦਗੀ ਭਰ ਦੀ ਕਮਾਈ ਹੀ...
NEXT STORY