ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਸ਼ਨੀਵਾਰ ਨੂੰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ, ਇਸ ਨਾਲ ਸੂਬੇ 'ਚ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 286 ਹੋ ਗਈ ਹੈ। ਸੂਬੇ 'ਚ ਇਨਫੈਕਸ਼ਨ ਦੇ 131 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਹੁਣ ਤੱਕ ਦੀ ਕੁੱਲ ਗਿਣਤੀ 12,532 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਰਤਪੁਰ 'ਚ 2, ਸ਼੍ਰੀਗੰਗਾਨਗਰ 'ਚ ਇਕ ਅਤੇ ਜੈਪੁਰ ਚ ਇਕ ਮਰੀਜ਼ ਦੀ ਮੌਤ ਹੋਈ ਹੈ। ਇਸ ਨਾਲ ਸੂਬੇ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 286 ਹੋ ਗਈ ਹੈ। ਸਿਰਫ਼ ਜੈਪੁਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 128 ਹੋ ਗਈ ਹੈ, ਜਦੋਂ ਕਿ ਜੋਧਪੁਰ 'ਚ 27, ਕੋਟਾ 'ਚ 18, ਭਰਤਪੁਰ 'ਚ 17, ਅਜਮੇਰ 'ਚ 12 ਪੀੜਤਾਂ ਦੀ ਮੌਤ ਹੋ ਚੁਕੀ ਹੈ।
ਹੋਰ ਸੂਬਿਆਂ ਦੇ 18 ਰੋਗੀਆਂ ਦੀ ਵੀ ਇੱਥੇ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਸਿਰਫ਼ ਜੈਪੁਰ 'ਚ ਕੋਰੋਨਾ ਵਾਇਰਸ ਨਾਲ 15 ਲੋਕ ਪੀੜਤ ਪਾਏ ਗਏ ਹਨ। ਰਾਜਧਾਨੀ 'ਚ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 2520 ਹੋ ਗਈ ਹੈ। ਉੱਥੇ ਹੀ ਐਤਵਾਰ ਸਵੇਰੇ 10.30 ਵਜੇ ਤੱਕ ਸੂਬੇ 'ਚ ਇਨਫੈਕਸ਼ਨ ਦੇ 131 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਧੌਲਪੁਰ 'ਚ 40, ਭਰਤਪੁਰ 'ਚ 34, ਜੈਪੁਰ 'ਚ 15, ਅਲਵਰ 'ਚ 12, ਬੀਕਾਨੇਰ 'ਚ 9, ਨਾਗੌਰ 'ਚ 5, ਦੌਸਾ, ਸਵਾਈਮਾਧੋਪੁਰ 'ਚ 3-3, ਉਦੇਪੁਰ 'ਚ 2, ਭੀਲਵਾੜਾ, ਚਿਤੌੜਗੜ੍ਹ, ਕੋਟਾ, ਕਰੌਲੀ 'ਚ ਇਕ-ਇਕ ਨਵੇਂ ਮਾਮਲੇ ਸ਼ਾਮਲ ਹਨ। ਰਾਜਸਥਾਨ 'ਚ ਕੋਰੋਨ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲਿਆਂ 'ਚ 2 ਇਤਾਲਵੀ ਨਾਗਰਿਕਾਂ ਨਾਲ 61 ਉਹ ਲੋਕ ਵੀ ਹਨ, ਜਿਨ੍ਹਾਂ ਨੂੰ ਈਰਾਨ ਤੋਂ ਲਿਆ ਕੇ ਜੋਧਪੁਰ ਅਤੇ ਜੈਸਲਮੇਰ 'ਚ ਫੌਜ ਦੇ ਅਰੋਗ ਕੇਂਦਰਾਂ 'ਚ ਠਹਿਰਾਇਆ ਗਿਆ ਸੀ। ਸੂਬੇ ਭਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।
ਦਿੱਲੀ 'ਚ ਕੋਰੋਨਾ ਦੀ ਆਫ਼ਤ, ਅਮਿਤ ਸ਼ਾਹ ਨੇ ਕੇਜਰੀਵਾਲ ਤੇ LG ਨਾਲ ਕੀਤੀ ਬੈਠਕ
NEXT STORY