ਜੈਪੁਰ- ਰਾਜਸਥਾਨ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 199 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸੂਬੇ 'ਚ ਇਸ ਖਤਰਨਾਕ ਵਾਇਰਸ ਨਾਲ ਇਨਫੈਕਸ਼ਨ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 15,431 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਸਵੇਰੇ 10.30 ਵਜੇ ਤੱਕ ਸਾਹਮਣੇ ਆਏ ਨਵੇਂ ਮਾਮਲਿਆਂ 'ਚ ਜੈਪੁਰ 'ਚ 89, ਧੌਲਪੁਰ 'ਚ 49, ਭਰਤਪੁਰ 'ਚ 14, ਭੀਲਵਾੜਾ ਅਤੇ ਸਿਰੋਹੀ 'ਚ 10-10, ਅਲਵਰ 'ਚ 7, ਬਾੜਮੇਰ 'ਚ 6, ਝੁੰਝੁਨੂੰ 'ਚ 4, ਝਾਲਾਵਾੜ ਅਤੇ ਅਜਮੇਰ 'ਚ 3-3 ਮਾਮਲੇ ਸ਼ਾਮਲ ਹਨ।
ਸੂਬੇ 'ਚ ਇਸ ਖਤਰਨਾਕ ਵਾਇਰਸ ਨਾਲ ਹੁਣ ਤੱਕ 356 ਰੋਗੀਆਂ ਦੀ ਮੌਤ ਹੋ ਚੁਕੀ ਹੈ। ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲਿਆਂ 'ਚ 2 ਇਤਾਲਵੀ ਨਾਗਰਿਕਾਂ ਦੇ ਨਾਲ-ਨਾਲ 61 ਉਹ ਲੋਕ ਵੀ ਹਨ, ਜਿਨ੍ਹਾਂ ਨੂੰ ਈਰਾਨ ਤੋਂ ਲਿਆ ਕੇ ਜੋਧਪੁਰ ਅਤੇ ਜੈਸਲਮੇਰ 'ਚ ਫੌਜ ਦੇ ਅਰੋਗ ਕੇਂਦਰਾਂ 'ਚ ਠਹਿਰਾਇਆ ਗਿਆ ਸੀ। ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਸੂਬੇ ਦੇ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।
ਰਾਮਦੇਵ ਦਾ ਦਾਅਵਾ : 100 ਫ਼ੀਸਦੀ ਰਿਕਵਰੀ ਦਰ ਨਾਲ ਪਤੰਜਲੀ ਨੇ ਬਣਾ ਲਈ ਕੋਵਿਡ-19 ਦੀ ਦਵਾਈ
NEXT STORY