ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਵਿਚ ਇਨਫੈਕਸ਼ਨ ਦੇ 31 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਰਾਜ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 2803 ਹੋ ਗਈ ਹੈ। ਰਾਜ ਦੇ ਮੁੱਖ ਸਕੱਤਰ (ਸਿਹਤ) ਰੋਹਿਤ ਕੁਮਾਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਰਾਜਧਾਨੀ ਜੈਪੁਰ 'ਚ 2 ਹੋਰ ਰੋਗੀਆਂ ਦੀ ਮੌਤ ਹੋ ਗਈ। ਸੂਬੇ 'ਚ ਇਸ ਖਤਰਨਾਕ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 70 ਹੋ ਗਈ ਹੈ। ਮੌਤ ਦੇ ਕੁੱਲ 70 ਮਾਮਲਿਆਂ 'ਚ ਇਕੱਲੇ ਜੈਪੁਰ 'ਚ 40 ਲੋਕਾਂ ਦੀ ਮੌਤ ਹੋਈ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਮਾਮਲਿਆਂ 'ਚ ਰੋਗੀ ਕਿਸੇ ਨਾ ਕਿਸੇ ਹੋਰ ਗੰਭੀਰ ਬੀਮਾਰੀ ਨਾਲ ਵੀ ਪੀੜਤ ਸਨ। ਉੱਥੇ ਹੀ ਸੂਬੇ 'ਚ ਐਤਵਾਰ ਸਵੇਰੇ 9 ਵਜੇ ਤੱਕ ਕੋਰੋਨਾ ਵਾਇਰਸ ਇਨਫੈਕਸ਼ਨ ਦੇ 31 ਨਵੇਂ ਮਾਮਲੇ ਆਏ, ਜਿਨਾਂ 'ਚ ਜੈਪੁਰ 'ਚ 8, ਜੋਧਪੁਰ 'ਚ 9, ਉਦੇਪੁਰ 'ਚ 5, ਚਿਤੌੜਗੜ 'ਚ 3, ਅਜਮੇਰ ਅਤੇ ਪ੍ਰਤਾਪਗੜ 'ਚ 2-2 ਅਤੇ ਡੂਗੰਰਪੁਰ ਅਤੇ ਕੋਟਾ 'ਚ ਇਕ-ਇਕ ਨਵਾਂ ਮਾਮਲਾ ਵੀ ਸ਼ਾਮਲ ਹੈ। ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕੁੱਲ ਮਾਮਲਿਆਂ 'ਚ 2 ਇਤਾਲਵੀ ਨਾਗਰਿਕਾਂ ਦੇ ਨਾਲ-ਨਾਲ 61 ਉਹ ਲੋਕ ਵੀ ਹਨ, ਜਿਨਾਂ ਨੂੰ ਈਰਾਨ ਤੋਂ ਲਿਆ ਕੇ ਜੋਧਪੁਰ ਅਤੇ ਜੈਸਲਮੇਰ 'ਚ ਫੌਜ ਦੇ ਅਰੋਗ ਕੇਂਦਰਾਂ 'ਚ ਠਹਿਰਾਇਆ ਗਿਆ। ਪੂਰੇ ਸੂਬੇ 'ਚ 22 ਮਾਰਚ ਤੋਂ ਲਾਕਡਾਊਨ ਹੈ ਅਤੇ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।
ਦੇਸ਼ ਭਰ ਦੇ ਕਈ ਇਲਾਕਿਆਂ 'ਚ ਮੌਸਮ ਨੇ ਬਦਲਿਆ ਮਿਜਾਜ਼, ਦਿੱਲੀ-NCR 'ਚ ਬਾਰਿਸ਼
NEXT STORY