ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਸੋਮਵਾਰ ਨੂੰ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਦੇ ਨਾਲ ਹੀ ਸੂਬੇ 'ਚ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 459 ਹੋ ਗਈ ਹੈ। ਦੂਜੇ ਪਾਸੇ ਸੂਬੇ 'ਚ ਹੁਣ ਤੱਕ ਦੇ ਸਭ ਤੋਂ ਵੱਧ 99 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ 'ਚ ਇਸ ਖਤਰਨਾਕ ਵਾਇਰਸ ਨਾਲ ਪੀੜਤਾਂ ਦੀ ਕੁੱਲ ਗਿਣਤੀ 20263 ਹੋ ਗਈ ਹੈ, ਜਿਨ੍ਹਾਂ 'ਚੋਂ 3836 ਰੋਗੀ ਇਲਾਜ ਅਧੀਨ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਅਜਮੇਰ 'ਚ 2 ਪੀੜਤਾਂ ਦੀ ਮੌਤ ਹੋ ਗਈ। ਦੂਜੇ ਪਾਸੇ ਸੂਬੇ ਦੇ ਇਕ ਹੋਰ ਰੋਗੀ ਦੀ ਵੀ ਇੱਥੇ ਮੌਤ ਹੋਈ ਹੈ। ਇਸ ਨਾਲ ਸੂਬੇ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 459 ਹੋ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਸਿਰਫ਼ ਜੈਪੁਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 163 ਹੋ ਗਈ ਹੈ, ਜਦੋਂ ਕਿ ਜੋਧਪੁਰ 'ਚ 59, ਭਰਤਪੁਰ 'ਚ 39, ਕੋਟਾ 'ਚ 24, ਅਜਮੇਰ 'ਚ 21, ਬੀਕਾਨੇਰ 'ਚ 17, ਨਾਗੌਰ 'ਚ 12 ਅਤੇ ਧੌਲਪੁਰ 'ਚ 10 ਪੀੜਤਾਂ ਦੀ ਮੌਤ ਹੋ ਚੁਕੀ ਹੈ। ਹੋਰ ਸੂਬਿਆਂ ਦੇ 31 ਰੋਗੀਆਂ ਦੀ ਵੀ ਇੱਥੇ ਮੌਤ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਸਵੇਰੇ 10.30 ਵਜੇ ਤੱਕ ਸੂਬੇ 'ਚ ਇਨਫੈਕਸ਼ਨ ਦੇ 99 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ 'ਚੋਂ ਭਰਤਪੁਰ 'ਚ 27, ਜੈਪੁਰ 'ਚ 24, ਅਲਵਰ 'ਚ 12, ਕੋਟਾ 'ਚ 9, ਝੁੰਝੁਨੂੰ 'ਚ 8, ਦੌਸਾ 'ਚ 5 ਨਵੇਂ ਮਾਮਲੇ ਸ਼ਾਮਲ ਹਨ। ਸੂਬੇ ਭਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।
ਹਸਪਤਾਲ ਕਾਮਿਆਂ ਨੂੰ ਚਕਮਾ ਦੇ ਕੇ ਫਰਾਰ ਹੋਇਆ ਕੋਰੋਨਾ ਪਾਜ਼ੇਟਿਵ ਮਰੀਜ਼, ਭਾਲ 'ਚ ਪੁਲਸ
NEXT STORY