ਜੈਪੁਰ (ਭਾਸ਼ਾ)— ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮੰਗਲਵਾਰ ਨੂੰ ਕਿਹਾ ਕਿ ਬਗਾਵਤ ਕਰਨ ਵਾਲੇ ਸਚਿਨ ਪਾਇਲਟ ਦੇ ਹੱਥ ਵਿਚ ਕੁਝ ਨਹੀਂ ਹੈ ਅਤੇ ਉਹ ਸਿਰਫ ਭਾਜਪਾ ਦੇ ਹੱਥ 'ਚ ਖੇਡ ਰਹੇ ਹਨ। ਰਾਜਪਾਲ ਕਲਰਾਜ ਮਿਸ਼ਰਾ ਨਾਲ ਮੁਲਾਕਾਤ ਮਗਰੋਂ ਗਹਿਲੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਮੱਧ ਪ੍ਰਦੇਸ ਦੀ ਖੇਡ ਨੂੰ ਰਾਜਸਥਾਨ ਵਿਚ ਦੋਹਰਾਉਣਾ ਚਾਹੁੰਦੀ ਸੀ ਅਤੇ ਇਹ ਸਭ ਪਿਛਲੇ 6 ਮਹੀਨਿਆਂ ਤੋਂ ਚੱਲ ਰਿਹਾ ਸੀ। ਗਹਿਲੋਤ ਨੇ ਕਿਹਾ ਕਿ ਪਾਇਲਟ ਅਤੇ ਉਨ੍ਹਾਂ ਨਾਲ ਗਏ ਹੋਰ ਮੰਤਰੀਆਂ, ਵਿਧਾਇਕਾਂ ਨੂੰ ਮੌਕਾ ਦਿੱਤਾ ਗਿਆ ਪਰ ਉਹ ਨਾ ਸੋਮਵਾਰ ਅਤੇ ਨਾ ਹੀ ਮੰਗਲਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿਚ ਆਏ।
ਗਹਿਲੋਤ ਨੇ ਕਿਹਾ ਕਿ ਸਚਿਨ ਪਾਇਲਟ ਦੇ ਹੱਥ ਵਿਚ ਕੁਝ ਵੀ ਨਹੀਂ ਹੈ। ਉਹ ਤਾਂ ਸਿਰਫ ਭਾਜਪਾ ਦੇ ਹੱਥ ਵਿਚ ਖੇਡ ਰਹੇ ਹਨ। ਜੋ ਰਿਜਾਰਟ ਸਮੇਤ ਬਾਕੀ ਸਾਰੇ ਬੰਦੋਬਸਤ ਕਰਨ 'ਚ ਜੁੱਟੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਸੂਬੇ ਵਿਚ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਦੀ ਕੋਸ਼ਿਸ਼ ਚੱਲ ਰਹੀ ਸੀ। ਪਾਇਲਟ ਸਮੇਤ ਤਿੰਨ ਮੰਤਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਏ ਜਾਣ ਦੇ ਫੈਸਲੇ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਕਿਹਾ ਕਿ ਪਾਰਟੀ ਨੇ ਮਜ਼ਬੂਤ ਹੋ ਕੇ ਇਹ ਫੈਸਲਾ ਕੀਤਾ ਹੈ। ਗਹਿਲੋਤ ਨੇ ਕਿਹਾ ਕਿ ਅੱਜ ਦੇ ਫੈਸਲੇ ਤੋਂ ਕੋਈ ਖੁਸ਼ ਨਹੀਂ ਹੈ, ਨਾ ਪਾਰਟੀ, ਨਾ ਆਲਾਕਮਾਨ। ਗਹਿਲੋਤ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਵੀ ਪਾਰਟੀ ਆਲਾਕਮਾਨ ਨੂੰ ਸ਼ਿਕਾਇਤ ਨਹੀਂ ਕੀਤੀ।
SC ਨੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਬਾਬਾ ਰਾਮਪਾਲ ਨੂੰ ਪੈਰੋਲ ਦੇਣ ਤੋਂ ਕੀਤਾ ਇਨਕਾਰ
NEXT STORY