ਨੈਸ਼ਨਲ ਡੈਸਕ : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਰਾਵਤਸਰ ਸਬ-ਡਿਵੀਜ਼ਨਲ ਅਫਸਰ (ਐਸਡੀਐਮ) ਸੰਜੇ ਕੁਮਾਰ ਨੇ ਦੱਸਿਆ ਕਿ ਗੰਗਾਨਗਰ ਤੋਂ ਜੈਪੁਰ ਜਾ ਰਹੀ ਯਾਤਰੀ ਬੱਸ ਸਵੇਰੇ 7 ਵਜੇ ਦੇ ਕਰੀਬ ਬਰਮਸਰ ਪਿੰਡ ਨੇੜੇ ਪਹੁੰਚੀ ਸੀ। ਇਸ ਦੌਰਾਨ ਬੱਸ ਸਾਹਮਣੇ ਤੋਂ ਆ ਰਹੇ ਕਿਸੇ ਹੋਰ ਵਾਹਨ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਬੱਸ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਨੂੰਮਾਨਗੜ੍ਹ ਰੈਫਰ ਕੀਤਾ ਗਿਆ। ਸਥਾਨਕ ਹਸਪਤਾਲ ਵਿੱਚ ਚਾਰ-ਪੰਜ ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼ ਸ਼ਿਕਾਇਤ ਕਰਨ ਪਹੁੰਚ ਗਈ ਥਾਣੇ
NEXT STORY