ਸ਼੍ਰੀਗੰਗਾਨਗਰ— ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲੇ 'ਚ ਇਕ ਗੁਰਦੁਆਰੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਨੂੰ ਲੈ ਕੇ ਸਿੱਖ ਸਮਾਜ 'ਚ ਰੋਸ ਹੈ। ਸ਼੍ਰੀਗੰਗਾਨਗਰ-ਅਬੋਹਰ ਮਾਰਗ 'ਤੇ ਪੰਜਾਬ ਸਰਹੱਦ ਨਾਲ ਲੱਗਦੇ ਸਾਧੁਵਾਲੀ ਪਿੰਡ 'ਚ ਪੁਲਸ ਦੀ ਟੀਮ ਨੇ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਦਾ ਨਿਰੀਖਣ ਕੀਤਾ ਅਤੇ ਨੇੜਲੇ ਲੋਕਾਂ ਤੋਂ ਬੇਅਦਬੀ ਕਰਨ ਵਾਲੇ ਸ਼ੱਕੀ ਵਿਅਕਤੀ ਬਾਰੇ ਪੁੱਛ-ਗਿੱਛ ਕੀਤੀ। ਜਾਂਚ ਅਧਿਕਾਰੀ ਜਵਾਹਰਨਗਰ ਥਾਣੇ 'ਚ ਸਬ ਇੰਸਪੈਕਟਰ ਰਾਕੇਸ਼ ਸਵਾਮੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਸੀ.ਸੀ.ਟੀ.ਵੀ. ਕੈਮਰੇ ਨਹੀਂ ਹਨ ਪਰ ਸਾਹਮਣੇ ਮੇਨ ਰੋਡ 'ਤੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਹਨ। ਇਨ੍ਹਾਂ ਕੈਮਰਿਆਂ ਦੀ ਫੁਟੇਜ ਨੂੰ ਦੇਖਿਆ ਜਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਦਾ ਪਤਾ ਲਗਾਉਣ ਲਈ ਪੁਲਸ ਦੀ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਸਿੱਖ ਸੰਗਠਨਾਂ ਅਤੇ ਸਿੱਖ ਸਮਾਜ ਦੇ ਲੋਕਾਂ 'ਚ ਕਾਫੀ ਰੋਸ ਹੈ। ਉਨ੍ਹਾਂ ਵਲੋਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਸ ਵਿਅਕਤੀ ਨੂੰ ਜਲਦ ਤੋਂ ਜਲਦ ਫੜਿਆ ਜਾਵੇ, ਜਿਸ ਨੇ ਇਹ ਹਰਕਤ ਕੀਤੀ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਗੁਰਦੁਆਰੇ 'ਚ ਕੁਝ ਦੇਰ ਲਈ ਕੋਈ ਵੀ ਨਹੀਂ ਸੀ। ਇਸ ਦੌਰਾਨ ਕੋਈ ਅਣਪਛਾਤਾ ਵਿਅਕਤੀ ਗੁਰਦੁਆਰੇ 'ਚ ਆਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਵਰੂਪ ਨੂੰ ਫਰਸ਼ 'ਤੇ ਸੁੱਟ ਦਿੱਤਾ।
ਜਾਂਚ ਦੌਰਾਨ ਦੋਸ਼ੀ ਦੀ ਅਚੱਲ ਜਾਇਦਾਦ ਜ਼ਬਤ ਨਹੀਂ ਕਰ ਸਕਦੀ ਪੁਲਸ: SC
NEXT STORY