ਬਾੜਮੇਰ/ਨਵੀਂ ਦਿੱਲੀ— ਰਾਜਸਥਾਨ ਦੇ ਬਾੜਮੇਰ ਜ਼ਿਲੇ ਦੇ ਜਸੋਲ ਪਿੰਡ 'ਚ ਐਤਵਾਰ ਨੂੰ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਪੰਡਾਲ ਡਿੱਗ ਗਿਆ, ਜਿਸ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 24 ਦੇ ਕਰੀਬ ਲੋਕ ਜ਼ਖਮੀ ਹੋ ਗਏ। ਤੇਜ਼ ਮੀਂਹ ਅਤੇ ਤੂਫਾਨ ਕਾਰਨ ਪੰਡਾਲ ਡਿੱਗ ਗਿਆ।
ਇਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੁੱਖ ਪ੍ਰਗਟਾਇਆ ਹੈ। ਮੋਦੀ ਨੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਰਾਜਸਥਾਨ ਦੇ ਬਾੜਮੇਰ 'ਚ ਪੰਡਾਲ ਹਾਦਸਾ ਵਾਪਰਿਆ, ਜੋ ਕਿ ਬਹੁਤ ਦੁਖਦਾਈ ਅਤੇ ਬਦਕਿਸਮਤੀ ਵਾਲੀ ਖਬਰ ਹੈ। ਮੇਰੀ ਹਮਦਰਦੀ ਮ੍ਰਿਤਕ ਪਰਿਵਾਰਾਂ ਨਾਲ ਹੈ ਅਤੇ ਮੈਂ ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।
ਓਧਰ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਇਸ ਹਾਦਸੇ ਨੂੰ ਲੈ ਕੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਸੋਲ, ਬਾੜਮੇਰ ਵਿਚ ਰਾਮ ਕਥਾ ਦੌਰਾਨ ਪੰਡਾਲ ਡਿੱਗਣ ਕਾਰਨ 14 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਬਹੁਤ ਦੁਖਦਾਈ ਹੈ। ਮੈਂ ਪਰਮਾਤਮਾ ਤੋਂ ਮਰਹੂਮਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ, ਪਰਿਵਾਰਾਂ ਨੂੰ ਸੰਭਲ ਦੇਣ ਦੀ ਪ੍ਰਾਰਥਨਾ ਕਰਦਾ ਹੈ। ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਵੀ ਕਾਮਨਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ। ਸੰਬੰਧਤ ਅਧਿਕਾਰੀਆਂ ਨੂੰ ਹਾਦਸੇ ਦੀ ਜਾਂਚ ਕਰਨ, ਜ਼ਖਮੀਆਂ ਨੂੰ ਜਲਦੀ ਇਲਾਜ ਯਕੀਨੀ ਕਰਨ ਅਤੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਉਪਲੱਬਧ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।
ਰਾਜਸਥਾਨ : ਧਾਰਮਿਕ ਪ੍ਰੋਗਰਾਮ 'ਚ ਤੂਫਾਨ ਕਾਰਨ ਡਿੱਗਿਆ ਪੰਡਾਲ, 14 ਲੋਕਾਂ ਦੀ ਮੌਤ
NEXT STORY