ਜੈਪੁਰ- ਭਾਜਪਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਬੈਠਕ ਮੰਗਲਵਾਰ ਸ਼ਾਮ 4 ਵਜੇ ਹੋਵੇਗੀ, ਜਿਸ 'ਚ ਅਗਲੇ ਮੁੱਖ ਮੰਤਰੀ ਦੇ ਨਾਂ 'ਤੇ ਫੈਸਲਾ ਕੀਤਾ ਜਾ ਸਕਦਾ ਹੈ। ਮੀਟਿੰਗ ਵਿਚ ਪਾਰਟੀ ਆਬਜ਼ਰਵਰ ਰਾਜਨਾਥ ਸਿੰਘ ਵੀ ਹਿੱਸਾ ਲੈਣਗੇ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਇਕ ਭਜਨ ਲਾਲ ਸ਼ਰਮਾ ਨੇ ਦੱਸਿਆ ਕਿ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਪਾਰਟੀ ਦੇ ਸੂਬਾ ਦਫ਼ਤਰ ਵਿਖੇ ਬੁਲਾਈ ਗਈ ਹੈ। ਇਸ ਦੇ ਲਈ ਪਾਰਟੀ ਦੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਰਜਿਸਟ੍ਰੇਸ਼ਨ ਦੁਪਹਿਰ 1.30 ਵਜੇ ਤੋਂ ਸ਼ੁਰੂ ਹੋ ਜਾਵੇਗੀ।
ਇਹ ਵੀ ਪੜ੍ਹੋ- ਸਸਪੈਂਸ ਖ਼ਤਮ, ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ ਡਾ. ਮੋਹਨ ਯਾਦਵ
ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਵਿਧਾਇਕ ਦਲ ਦੀ ਮੀਟਿੰਗ ਵਿਚ ਲਾਜ਼ਮੀ ਤੌਰ 'ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਬੈਠਕ 'ਚ ਪਾਰਟੀ ਦੇ ਆਬਜ਼ਰਵਰ ਰੱਖਿਆ ਮੰਤਰੀ ਰਾਜਨਾਥ ਸਿੰਘ, ਸਹਿ-ਆਬਜ਼ਰਵਰ ਰਾਸ਼ਟਰੀ ਉਪ ਪ੍ਰਧਾਨ ਸਰੋਜ ਪਾਂਡੇ ਅਤੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਵੀ ਮੌਜੂਦ ਰਹਿਣਗੇ। ਰਾਜਸਥਾਨ 'ਚ ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਗਜੇਂਦਰ ਸਿੰਘ ਸ਼ੇਖਾਵਤ ਅਤੇ ਅਸ਼ਵਨੀ ਵੈਸ਼ਨਵ ਸਭ ਤੋਂ ਅੱਗੇ ਦੱਸੇ ਜਾਂਦੇ ਹਨ। ਰਾਜਸਥਾਨ ਉਨ੍ਹਾਂ ਤਿੰਨ ਸੂਬਿਆਂ 'ਚੋਂ ਇਕ ਹੈ, ਜਿੱਥੇ ਭਾਜਪਾ ਨੇ ਹਾਲ ਹੀ ਦੀਆਂ ਚੋਣਾਂ 'ਚ ਜਿੱਤ ਪ੍ਰਾਪਤ ਕੀਤੀ ਹੈ।
ਇਹ ਵੀ ਪੜ੍ਹੋ- SC ਨੇ ਧਾਰਾ370 ਹਟਾਉਣ ਸਬੰਧੀ ਫ਼ੈਸਲੇ ਨੂੰ ਰੱਖਿਆ ਬਰਕਰਾਰ, ਜਾਣੋ ਇਸ ਧਾਰਾ ਨਾਲ ਜੁੜੇ ਘਟਨਾਕ੍ਰਮ ਬਾਰੇ
ਸੂਬੇ ਦੀਆਂ 200 'ਚੋਂ 199 ਸੀਟਾਂ ਲਈ 3 ਦਸੰਬਰ ਨੂੰ ਹੋਈਆਂ ਚੋਣਾਂ ਦੇ ਨਤੀਜੇ ਐਲਾਨੇ ਗਏ ਸਨ। ਭਾਜਪਾ ਨੇ 115 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਹੈ। ਹਾਲ ਹੀ ਦੇ ਦਿਨਾਂ 'ਚ ਭਾਜਪਾ ਦੇ ਕਈ ਵਿਧਾਇਕ ਸਾਬਕਾ ਮੁੱਖ ਮੰਤਰੀ ਰਾਜੇ ਨੂੰ ਮਿਲ ਚੁੱਕੇ ਹਨ, ਜਿਸ ਨੂੰ ਉਨ੍ਹਾਂ ਪ੍ਰਤੀ ਸਮਰਥਨ ਦੇ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ। ਇਨ੍ਹਾਂ ਅਟਕਲਾਂ ਦੇ ਵਿਚਕਾਰ ਪਾਰਟੀ ਇਸ ਵਾਰ ਹੈਰਾਨ ਕਰ ਸਕਦੀ ਹੈ। ਚੋਣ ਹਾਰਨ ਵਾਲੇ ਰਾਜੇਂਦਰ ਰਾਠੌੜ ਸਮੇਤ ਪਾਰਟੀ ਆਗੂਆਂ ਨੇ ਕਿਹਾ ਕਿ ਭਾਜਪਾ 'ਚ ਤਾਕਤ ਦਿਖਾਉਣ ਦੀ ਕੋਈ ਰਵਾਇਤ ਨਹੀਂ ਹੈ।
ਇਹ ਵੀ ਪੜ੍ਹੋ- 'ਧਨਕੁਬੇਰ' ਸਾਹੂ ਦੀ ਕਾਲੀ ਕਮਾਈ ਦੀ ਗਿਣਤੀ ਜਾਰੀ, 351 ਕਰੋੜ ਰੁਪਏ ਬਰਾਮਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਗਾਮੇੜੀ ਕਤਲਕਾਂਡ: ਰੋਹਿਤ ਗੋਦਾਰਾ ਗੈਂਗ ਦੇ 460 ਟਿਕਾਣਿਆਂ ’ਤੇ ਛਾਪੇਮਾਰੀ, 20 ਗ੍ਰਿਫ਼ਤਾਰ
NEXT STORY