ਹੈਦਰਾਬਾਦ (ਬਿਊਰੋ) : ਮਸ਼ਹੂਰ ਬਾਲੀਵੁੱਡ ਸੁਪਰਸਟਾਰ ਰਜਨੀਕਾਂਤ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਹੈ ਕਿ ਅਦਾਕਾਰ ਰਜਨੀਕਾਂਤ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਹੈਦਰਾਬਾਦ ਅਪੋਲੋ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਜਨੀਕਾਂਤ ਦਾ ਬਲੱਡ ਪ੍ਰੈੱਸ਼ਰ ਕਾਫ਼ੀ ਜ਼ਿਆਦਾ ਵਧ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਲਗਾਤਾਰ ਖ਼ਰਾਬ ਹੁੰਦੀ ਗਈ। ਇਸੇ ਨੂੰ ਦੇਖਦਿਆਂ ਉਨ੍ਹਾਂ ਨੂੰ ਤੁਰੰਤ ਹੈਦਰਾਬਾਦ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਦੱਸ ਦਈਏ ਕਿ ਬੀਤੇ ਦਿਨੀਂ ਖ਼ਬਰਾਂ ਆਈਆਂ ਸਨ ਕਿ ਰਜਨੀਕਾਂਤ ਦੀ ਫ਼ਿਲਮ ਦੀ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ ਕਿਉਂਕਿ ਕਰਿਊ ਦੇ 8 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਫ਼ਿਲਮ ਦੀ ਸ਼ੂਟਿੰਗ ਹੈਦਰਾਬਾਦ 'ਚ ਹੀ ਚੱਲ ਰਹੀ ਸੀ। ਹੁਣ ਇਸ ਫ਼ਿਲਮ ਦੀ ਸ਼ੂਟਿੰਗ ਦੁਬਾਰਾ ਕਦੋਂ ਸ਼ੁਰੂ ਹੋਵੇਗੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਦੱਸਣਯੋਗ ਹੈ ਕਿ ਸੁਪਰਸਟਾਰ ਰਜਨੀਕਾਂਤ ਇਸੇ ਮਹੀਨੇ 70 ਸਾਲ ਦੇ ਹੋਏ ਹਨ। 12 ਦਸੰਬਰ ਨੂੰ ਉਨ੍ਹਾਂ ਨੇ ਆਪਣਾ 70ਵਾਂ ਜਨਮਦਿਨ ਮਨਾਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜਾਂ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਸਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਨਰੇਂਦਰ ਤੋਮਰ ਨੇ ਕਿਸਾਨਾਂ ਨੂੰ ਵਿਰੋਧ ਖ਼ਤਮ ਕਰਨ ਦੀ ਕੀਤੀ ਅਪੀਲ, ਕਿਹਾ-ਸਰਕਾਰ ਗੱਲਬਾਤ ਲਈ ਤਿਆਰ
NEXT STORY