ਰਾਏਪੁਰ- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਸ਼ਹਾਦਤ ਦਿਵਸ 'ਤੇ ਛੱਤੀਸਗੜ੍ਹ 'ਚ ਸਰਕਾਰ ਨੇ ਕਿਸਾਨਾਂ ਨੂੰ ਸੌਗਾਤ ਦਿੱਤੀ ਹੈ। ਕਿਸਾਨਾਂ ਲਈ ਛੱਤੀਸਗੜ੍ਹ 'ਚ ਸਰਕਾਰ ਨੇ ਰਾਜੀਵ ਗਾਂਧੀ ਕਿਸਾਨ ਨਿਆਂ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਦਿੱਲੀ ਤੋਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀਡੀਓ ਕਾਨਫਰੈਂਸਿੰਗ ਰਾਹੀਂ ਜੁੜੇ। ਸਾਰੇ ਲੋਕਾਂ ਨੇ ਆਨਲਾਈਨ ਹੀ ਇਸ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦੇ ਅਧੀਨ ਕਿਸਾਨਾਂ ਨੂੰ 5700 ਕਰੋੜ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਇਸ ਰਾਸ਼ੀ ਦੀ ਪਹਿਲੀ ਕਿਸਤ ਯੋਜਨਾ ਦੀ ਸ਼ੁਰੂਆਤ ਦੇ ਨਾਲ ਹੀ ਖਾਤੇ 'ਚ ਆਨਲਾਈਨ ਟਰਾਂਸਫਰ ਕਰ ਦਿੱਤੀ ਗਈ ਹੈ। ਪਹਿਲੀ ਕਿਸਤ 'ਚ ਕਿਸਾਨਾਂ ਦੇ ਖਾਤੇ 'ਚ 1500 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਪੂਰੀ ਰਾਸ਼ੀ ਕਿਸਾਨਾਂ ਦੇ ਖਾਤਿਆਂ 'ਚ 4 ਕਿਸਤਾਂ 'ਚ ਟਰਾਂਸਫਰ ਕੀਤੀ ਜਾਵੇਗੀ।
ਇਸ ਯੋਜਨਾ ਦੇ ਅਧੀਨ ਛੱਤੀਸਗੜ੍ਹ ਦੇ 19 ਲੱਖ ਕਿਸਾਨਾਂ ਨੂੰ ਸਿੱਧੇ ਲਾਭ ਮਿਲੇਗਾ। ਲਾਭਪਾਤਰੀਆਂ 'ਚ 9 ਲੱਖ 53 ਹਜ਼ਾਰ 706 ਸੀਮਾਂਤ ਕਿਸਾਨ, 5 ਲੱਖ 60 ਹਜ਼ਾਰ 285 ਛੋਟੇ ਕਿਸਾਨ ਅਤੇ 3 ਲੱਖ 20 ਹਜ਼ਾਰ 844 ਵੱਡੇ ਕਿਸਾਨ ਸ਼ਾਮਲ ਹਨ। ਪਹਿਲੀ ਕਿਸਤ ਸਾਰੇ ਲੋਕਾਂ ਦੇ ਖਾਤਿਆਂ 'ਚ ਟਰਾਂਸਫਰ ਕਰ ਦਿੱਤੀ ਗਈ ਹੈ। ਨਾਲ 18.43 ਕਰੋੜ ਰੁਪਏ ਦੀ ਰਾਸ਼ੀ ਗੰਨੇ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਮਿਲੀ ਹੈ। ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਇਸ ਮੌਕੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਇਨਕਮ ਵਧੇਗੀ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮੌਕੇ ਕਿਹਾ ਕਿ ਅੱਜ ਦੀ ਸਥਿਤੀ 'ਚ ਕਿਸਾਨਾਂ ਨੂੰ ਕਰਜ਼ ਦੀ ਜ਼ਰੂਰਤ ਨਹੀਂ ਸਗੋਂ ਸਿੱਧੇ ਪੈਸੇ ਦੀ ਲੋੜ ਹੈ। ਕਾਂਗਰਸ ਦੀ ਸਰਕਾਰ ਕਿਸਾਨਾਂ ਨੂੰ ਸਿੱਧੇ ਮਦਦ ਪਹੁੰਚਾ ਰਹੀ ਹੈ। ਇਸ ਯੋਜਨਾ ਲਈ ਰਾਹੁਲ ਗਾਂਧੀ ਨੇ ਛੱਤੀਸਗੜ੍ਹ ਸਰਕਾਰ ਦੀ ਤਾਰੀਫ ਕੀਤੀ ਹੈ। ਰਾਹੁਲ ਨੇ ਕਿਹਾ ਕਿ ਕੋਰੋਨਾ ਕਾਲ 'ਚ ਵੀ ਅਸੀਂ ਕਿਸਾਨਾਂ ਦੀ ਮਦਦ ਤੋਂ ਪਿੱਛੇ ਨਹੀਂ ਹਟਾਂਗੇ।
UP: ਸ਼ਿਵਸੈਨਾ ਨੇਤਾ ਅਨੁਰਾਗ ਸ਼ਰਮਾ ਦੀ ਗੋਲੀ ਮਾਰ ਕੇ ਹੱਤਿਆ
NEXT STORY