ਨਵੀਂ ਦਿੱਲੀ (ਭਾਸ਼ਾ)— ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 7 ਦੋਸ਼ੀਆਂ ਨੂੰ ਰਿਹਾਅ ਕਰਨ ਦੇ ਤਾਮਿਲਨਾਡੂ ਸਰਕਾਰ ਦੇ 2014 ਦੇ ਫੈਸਲੇ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਰਾਜੀਵ ਗਾਂਧੀ ਨਾਲ 1991 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੇ ਪਟੀਸ਼ਨ ਦਾਇਰ ਕਰ ਕੇ ਤਾਮਿਲਨਾਡੂ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਸੀ। ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ, ''ਇਸ ਮਾਮਲੇ ਨਾਲ ਜੁੜੇ ਸੰਵਿਧਾਨਕ ਬੈਂਚ ਦੇ ਫੈਸਲੇ 'ਚ ਸਾਰੇ ਪਹਿਲੂਆਂ 'ਤੇ ਵਿਚਾਰ ਕੀਤਾ ਗਿਆ ਸੀ, ਇਸ ਲਈ ਇਸ ਮਾਮਲੇ ਵਿਚ ਕੁਝ ਨਹੀਂ ਬਚਿਆ ਹੈ। ਲਿਹਾਜਾ ਇਸ 'ਚ ਦਖਲ ਦੇਣ ਦੀ ਲੋੜ ਨਹੀਂ ਹੈ। ਦਰਅਸਲ ਸੂਬਾ ਸਰਕਾਰ ਨੇ 7 ਦੋਸ਼ੀਆਂ ਦੀ ਰਿਹਾਈ ਦੇ ਹੁਕਮ ਦਿੱਤੇ ਸਨ ਪਰ ਅਜੇ ਇਹ ਮਾਮਲਾ ਰਾਜਪਾਲ ਕੋਲ ਪੈਂਡਿੰਗ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਾਮਿਲਨਾਡੂ ਦੇ ਪੇਰੂਬਦੁਰ 'ਚ 21 ਮਈ 1991 ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਸ ਵੇਲੇ ਜੇ. ਜੈਲਲਿਤਾ ਸਰਕਾਰ ਨੇ 2014 'ਚ ਮਾਮਲੇ ਵਿਚ 7 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਸੀ।
ਰਾਹੁਲ ਦੀ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ
NEXT STORY