ਅਹਿਮਦਾਬਾਦ - ਗੁਜਰਾਤ ਦੇ ਰਾਜਕੋਟ ਵਿੱਚ ਸ਼ਨੀਵਾਰ ਦੁਪਹਿਰ ਇੱਕ ਗੇਮ ਜ਼ੋਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ। ਇਸ ਅੱਗ ਕਾਰਨ ਹੁਣ ਤੱਕ ਕਰੀਬ 26 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੁੱਖ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ 9 ਬੱਚਿਆਂ ਦੀ ਵੀ ਮੌਤ ਹੋ ਗਈ। ਇੱਕ ਪਾਸੇ ਜਿੱਥੇ ਇਸ ਘਟਨਾ ਨੂੰ ਲੈ ਕੇ ਰਾਹਤ ਕਾਰਜ ਚੱਲ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਰਾਜਕੋਟ ਅੱਗ ਦੀ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਪੀਐਮ ਮੋਦੀ ਨੇ ਮ੍ਰਿਤਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਸਕੂਲਾਂ ਵਿੱਚ ਛੁੱਟੀ ਹੋਣ ਕਾਰਨ ਲੋਕ ਵੱਡੀ ਗਿਣਤੀ 'ਚ ਗੇਮ ਜ਼ੋਨ ਪਹੁੰਚੇ ਹੋਏ ਸਨ। ਇਸ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਸੀਐਮ ਭੂਪੇਂਦਰ ਪਟੇਲ ਨੇ ਵੀ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਰਾਜਕੋਟ ਦੇ ਗੇਮਿੰਗ ਜ਼ੋਨ 'ਚ ਲੱਗੀ ਭਿਆਨਕ ਅੱਗ, 9 ਬੱਚਿਆਂ ਸਣੇ 24 ਲੋਕਾਂ ਦੀ ਮੌਤ
ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਤਾਇਆ ਦੁੱਖ
ਇਸ ਹਾਦਸੇ ਬਾਰੇ ਪੀਐਮ ਮੋਦੀ ਨੇ ਆਪਣੇ ਐਕਸ ਅਕਾਊਂਟ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਮੈਂ ਰਾਜਕੋਟ ਵਿੱਚ ਅੱਗ ਦੀ ਘਟਨਾ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਸਾਰੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਲਈ ਅਰਦਾਸ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਕੰਮ ਕਰ ਰਿਹਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੁੱਦੇ 'ਤੇ ਆਪਣੀ ਸੋਸ਼ਲ ਮੀਡੀਆ ਪੋਸਟ 'ਚ ਲਿਖਿਆ ਕਿ ਮੈਂ ਰਾਜਕੋਟ (ਗੁਜਰਾਤ) ਦੇ ਗੇਮ ਜ਼ੋਨ 'ਚ ਵਾਪਰੇ ਹਾਦਸੇ ਤੋਂ ਬਹੁਤ ਦੁਖੀ ਹਾਂ। ਮੈਂ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਗੱਲ ਕੀਤੀ ਹੈ ਅਤੇ ਇਸ ਹਾਦਸੇ ਬਾਰੇ ਜਾਣਕਾਰੀ ਲਈ ਹੈ। ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਅਤੇ ਜ਼ਖਮੀਆਂ ਦਾ ਇਲਾਜ ਜਾਰੀ ਹੈ। ਮੈਂ ਇਸ ਦੁਖਦਾਈ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਕੀਤਾ ਦੁੱਖ ਪ੍ਰਗਟ
ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਰਾਜਕੋਟ ਅੱਗ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ 'ਚ ਲਿਖਿਆ ਕਿ ਗੁਜਰਾਤ ਦੇ ਰਾਜਕੋਟ 'ਚ ਇਕ ਗੇਮਿੰਗ ਜ਼ੋਨ 'ਚ ਅੱਗ ਲੱਗਣ ਦੇ ਹਾਦਸੇ 'ਚ ਲੋਕਾਂ ਦੀ ਮੌਤ ਦੀ ਖ਼ਬਰ ਸੁਣ ਕੇ ਮੈਂ ਬਹੁਤ ਦੁਖੀ ਹਾਂ। ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਬੱਚਿਆਂ ਸਮੇਤ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਬਚਾਅ ਕਾਰਜ ਦੌਰਾਨ ਜ਼ਖਮੀ ਹੋਏ ਸਾਰੇ ਲੋਕ ਜਲਦੀ ਠੀਕ ਹੋ ਜਾਣ।
ਸੀਐਮ ਭੂਪੇਂਦਰ ਪਟੇਲ ਨੇ ਕੀਤਾ ਮੁਆਵਜ਼ੇ ਦਾ ਐਲਾਨ
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਰਾਜਕੋਟ ਗੇਮਿੰਗ ਜ਼ੋਨ ਵਿੱਚ ਹੋਏ ਇਸ ਹਾਦਸੇ ਸਬੰਧੀ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਘਟਨਾ ਬਾਰੇ ਕਲੈਕਟਰ ਪ੍ਰਭਾ ਜੋਸ਼ੀ ਨੇ ਦੱਸਿਆ ਕਿ ਸਾਨੂੰ ਸ਼ਾਮ 4.30 ਵਜੇ ਦੇ ਕਰੀਬ ਫੋਨ ਆਇਆ ਸੀ। ਗੇਮਿੰਗ ਜ਼ੋਨ ਵਿੱਚ ਅਸਥਾਈ ਢਾਂਚਾ ਢਹਿ ਗਿਆ ਸੀ। ਕਰੀਬ 2 ਘੰਟੇ ਪਹਿਲਾਂ ਅੱਗ 'ਤੇ ਕਾਬੂ ਪਾਇਆ ਗਿਆ ਸੀ। ਮਲਬਾ ਹਟਾਇਆ ਜਾ ਰਿਹਾ ਹੈ। ਅਸੀਂ ਲਗਾਤਾਰ ਮੁੱਖ ਮੰਤਰੀ ਦੇ ਸੰਪਰਕ ਵਿੱਚ ਹਾਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਰਿਆਣਾ ਦੇ ਚੋਣ ਨਤੀਜੇ ਤੈਅ ਕਰਨਗੇ, ਕਿਸਦੇ ਹੱਥ ਹੋਵੇਗੀ ਵਿਧਾਨ ਸਭਾ ਚੋਣਾਂ ਦੀ ਕਮਾਨ!
NEXT STORY