ਉੱਤਰਾਖੰਡ - ਬਾਲੀਵੁੱਡ ਅਭਿਨੇਤਾ ਰਾਜਕੁਮਾਰ ਰਾਓ, ਅਭਿਨੇਤਰੀ ਤ੍ਰਿਪਤੀ ਡਿਮਰੀ ਅਤੇ ਫ਼ਿਲਮ 'ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ' ਦੇ ਨਿਰਦੇਸ਼ਕ ਰਾਜ ਸੰਦਿਲਿਆ ਨੇ ਸੋਮਵਾਰ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁੱਖ ਮੰਤਰੀ ਨਿਵਾਸ 'ਤੇ ਮੁਲਾਕਾਤ ਕੀਤੀ।

ਫ਼ਿਲਮ ਨਾਲ ਜੁੜੇ ਸਾਰੇ ਕਲਾਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਉੱਤਰਾਖੰਡ 'ਚ ਫ਼ਿਲਮ ਦੀ ਸ਼ੂਟਿੰਗ ਲਈ ਵਧੀਆ ਮਾਹੌਲ ਸਿਰਜਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਲਈ ਸੂਬੇ ਦੇ ਫ਼ਿਲਮ ਨਿਰਮਾਤਾਵਾਂ ਦੇ ਹਿੱਤ 'ਚ ਫ਼ਿਲਮ ਨੀਤੀ ਤਿਆਰ ਕੀਤੀ ਗਈ ਹੈ। ਸੂਬੇ 'ਚ ਸ਼ੂਟਿੰਗ ਲਈ ਦੇਸ਼ ਅਤੇ ਦੁਨੀਆ 'ਚ ਖੂਬਸੂਰਤ ਅਤੇ ਚੰਗੀਆਂ ਥਾਵਾਂ ਹਨ।

ਫ਼ਿਲਮ ਦੇ ਕਲਾਕਾਰਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫ਼ਿਲਮ ਦੀ ਸ਼ੂਟਿੰਗ ਰਿਸ਼ੀਕੇਸ਼ 'ਚ ਕੀਤੀ ਗਈ ਹੈ ਅਤੇ ਇਸ ਦੀ ਸ਼ੂਟਿੰਗ ਦੇਹਰਾਦੂਨ ਅਤੇ ਸੂਬੇ ਦੇ ਹੋਰ ਇਲਾਕਿਆਂ 'ਚ ਵੀ ਕੀਤੀ ਜਾ ਰਹੀ ਹੈ। ਉੱਤਰਾਖੰਡ ਨੂੰ ਫਿਲਮਾਂਕਣ ਲਈ ਅਨੁਕੂਲ ਸਥਾਨ ਦੱਸਦੇ ਹੋਏ ਉਨ੍ਹਾਂ ਰਾਜ ਸਰਕਾਰ ਵੱਲੋਂ ਫ਼ਿਲਮ ਨਿਰਮਾਤਾਵਾਂ ਨੂੰ ਫਿਲਮਾਂਕਣ ਲਈ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।

ਇਸ ਮੌਕੇ ਅਦਾਕਾਰਾ ਮੱਲਿਕਾ ਸ਼ੇਰਾਵਤ, ਅਦਾਕਾਰ ਵਿਜੇ ਰਾਜ਼ ਨਾਲ ਵਰਸ਼ਾ ਸੰਦਿਲਿਆ, ਭਰਤ ਕੁਕਰੇਤੀ ਆਦਿ ਹਾਜ਼ਰ ਸਨ।

ਇਸ ਦਿਨ ਲੱਗੇਗਾ ਸਾਲ ਦਾ ਪਹਿਲਾ 'ਸੂਰਜ ਗ੍ਰਹਿਣ', ਇਸਰੋ ਲਈ ਹੋਵੇਗਾ ਬਹੁਤ ਖ਼ਾਸ
NEXT STORY