ਨਵੀਂ ਦਿੱਲੀ— ਰਾਸ਼ਟਰਪਤੀ ਚੋਣਾਂ ਲਈ ਸੱਤਾ ਪੱਖ ਅਤੇ ਵਿਰੋਧੀ ਧਿਰ ਦੋਹਾਂ ਵੱਲੋਂ ਜਦੋ-ਜਹਿਦ ਜਾਰੀ ਹੈ। ਇਸ ਨੂੰ ਲੈ ਕੇ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਜਿੱਥੇ ਇਕ ਪਾਸ ਵਿਰੋਧੀ ਧਿਰ ਇਸ ਮਾਮਲੇ 'ਚ ਪਿੱਛੇ ਹੱਟਣ ਨੂੰ ਤਿਆਰ ਨਹੀਂ ਹਨ, ਉੱਥੇ ਹੀ ਦੂਜੇ ਪਾਸੇ ਰਾਸ਼ਟਰਪਤੀ ਉਮੀਦਵਾਰ ਲਈ ਭਾਜਪਾ ਦੀ ਕਮੇਟੀ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਨਾਲ ਸ਼ੁੱਕਰਵਾਰ ਨੂੰ ਮੁਲਾਕਾਤ ਕਰੇਗੀ। ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਮੰਤਰੀ ਵੈਂਕਈਆ ਨਾਇਡੂ ਇਸ ਮਾਮਲੇ 'ਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੋਨੀਆ ਗਾਂਧੀ ਦੀ ਅਗਵਾਈ 'ਚ ਵਿਰੋਧੀ ਨੇਤਾਵਾਂ ਦੀ ਇਕ ਬੈਠਕ ਹੋ ਰਹੀ ਹੈ ਅਤੇ ਬੈਠਕ 'ਚ ਸ਼ਾਮਲ ਹੋਣ ਲਈ ਰਾਜਦ ਮੁਖੀ ਲਾਲੂ ਯਾਦਵ ਦਿੱਲੀ ਪੁੱਜ ਗਏ ਹਨ। ਉੱਥੇ ਹੀ ਦੂਜੇ ਪਾਸੇ ਵਿਰੋਧੀ ਧਿਰ ਦੀ ਇਸ ਬੈਠਕ ਤੋਂ ਪਹਿਲਾਂ ਭਾਜਪਾ ਤੋਂ ਨਾਰਾਜ਼ ਚੱਲ ਰਹੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਲਾਲਕ੍ਰਿਸ਼ਨ ਅਡਵਾਨੀ ਦੇ ਨਾਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਕਿਹਾ, ਅਡਵਾਨੀ ਇਸ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ ਹਨ।
ਦਿੱਲੀ 'ਚ ਬਜ਼ੁਰਗਾਂ ਦੇ ਨਾਲ ਹੁੰਦਾ ਹੈ ਘੱਟ ਗਲਤ ਵਿਵਹਾਰ
NEXT STORY