ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰਪਤੀ ਚੋਣ 'ਚ ਜਿੱਤ ਹਾਸਲ ਕਰਨ 'ਤੇ ਦ੍ਰੌਪਦੀ ਮੁਰਮੂ ਨੂੰ ਵਧਾਈ ਦਿੱਤੀ ਹੈ। ਸਿੰਘ ਅਤੇ ਸ਼ਾਹ ਨੇ ਸ਼੍ਰੀਮਤੀ ਮੁਰਮੂ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਵਧਾਈ ਦਿੱਤਾ ਤੇ ਇਸ ਨੂੰ ਦੇਸ਼ ਲਈ ਮਾਣ ਵਾਲਾ ਪਲ ਦੱਸਿਆ।
ਸਿੰਘ ਨੇ ਟਵੀਟ ਕਰਕੇ ਕਿਹਾ, ''ਰਾਸ਼ਟਰਪਤੀ ਚੋਣ 'ਚ ਸ਼ਾਨਦਾਰ ਜਿੱਤ ਦਰਜ ਕਰਨ ਲਈ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਨੂੰ ਵਧਾਈ। ਉਹ ਪਿੰਡਾਂ, ਗਰੀਬਾਂ, ਪੱਛੜਿਆਂ ਅਤੇ ਝੁੱਗੀ-ਝੌਂਪੜੀਆਂ ਵਿੱਚ ਲੋਕ ਭਲਾਈ ਲਈ ਸਰਗਰਮ ਰਹੀ ਹੈ। ਅੱਜ ਉਹ ਉਨ੍ਹਾਂ 'ਚੋਂ ਨਿਕਲ ਕੇ ਸਰਵਉੱਚ ਸੰਵਿਧਾਨਕ ਅਹੁਦੇ 'ਤੇ ਪਹੁੰਚੀ ਹੈ। ਇਹ ਭਾਰਤੀ ਲੋਕਤੰਤਰ ਦੀ ਤਾਕਤ ਦਾ ਪ੍ਰਮਾਣ ਹੈ।" ਸ਼੍ਰੀਮਤੀ ਦ੍ਰੋਪਦੀ ਮੁਰਮੂ ਨੂੰ ਦੇਸ਼ ਦੇ ਸਰਵਉੱਚ ਅਹੁਦੇ 'ਤੇ ਚੁਣੇ ਜਾਣ ਦੇ ਇਤਿਹਾਸਕ ਪਲ 'ਤੇ ਉਨ੍ਹਾਂ ਨੂੰ ਮਿਲ ਕੇ ਵਧਾਈ ਦਿੱਤੀ। ਰਾਸ਼ਟਰਪਤੀ ਚੋਣ 'ਚ ਉਨ੍ਹਾਂ ਦੀ ਜਿੱਤ 'ਤੇ ਪੂਰਾ ਦੇਸ਼ ਖਾਸ ਕਰਕੇ ਆਦਿਵਾਸੀ ਸਮਾਜ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਜਸ਼ਨ ਮਨਾ ਰਿਹਾ ਹੈ।
ਇਹ ਵੀ ਪੜ੍ਹੋ : Breaking : ਦ੍ਰੌਪਦੀ ਮੁਰਮੂ ਭਾਰਤ ਦੀ ਪਹਿਲੀ ਮਹਿਲਾ ਆਦੀਵਾਸੀ ਰਾਸ਼ਟਰਪਤੀ ਬਣੀ, ਯਸ਼ਵੰਤ ਸਿਨਹਾ ਨੂੰ ਹਰਾਇਆ
ਸ਼ਾਹ ਨੇ ਕਿਹਾ, “ਇਕ ਬਹੁਤ ਹੀ ਸਾਧਾਰਨ ਕਬਾਇਲੀ ਪਰਿਵਾਰ ਤੋਂ ਰਾਸ਼ਟਰੀ ਜਮਹੂਰੀ ਗਠਜੋੜ ਦੀ ਉਮੀਦਵਾਰ ਦ੍ਰੌਪਦੀ ਮੁਰਮੂ ਦਾ ਭਾਰਤ ਦਾ ਰਾਸ਼ਟਰਪਤੀ ਚੁਣਿਆ ਜਾਣਾ ਪੂਰੇ ਦੇਸ਼ ਲਈ ਬਹੁਤ ਮਾਣ ਦਾ ਪਲ ਹੈ, ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ। ਇਹ ਜਿੱਤ ਅੰਤੋਦਿਆ ਦੇ ਸੰਕਲਪ ਨੂੰ ਸਾਕਾਰ ਕਰਨ ਅਤੇ ਆਦਿਵਾਸੀ ਸਮਾਜ ਦੇ ਸਸ਼ਕਤੀਕਰਨ ਦੀ ਦਿਸ਼ਾ 'ਚ ਇਕ ਮੀਲ ਦਾ ਪੱਥਰ ਹੈ। ਦ੍ਰੌਪਦੀ ਮੁਰਮੂ ਜੀ ਅੱਜ ਅਜੀਬੋ-ਗਰੀਬ ਹਾਲਾਤ ਨਾਲ ਸੰਘਰਸ਼ ਕਰਦੇ ਹੋਏ ਦੇਸ਼ ਦੇ ਇਸ ਸਭ ਤੋਂ ਉੱਚੇ ਅਹੁਦੇ 'ਤੇ ਪਹੁੰਚੀ ਹੈ, ਇਹ ਸਾਡੇ ਲੋਕਤੰਤਰ ਦੀ ਅਪਾਰ ਸ਼ਕਤੀ ਨੂੰ ਦਰਸਾਉਂਦੀ ਹੈ। ਇੰਨੇ ਸੰਘਰਸ਼ਾਂ ਤੋਂ ਬਾਅਦ ਵੀ ਉਨ੍ਹਾਂ ਨੇ ਜਿਸ ਨਿਰਸਵਾਰਥਤਾ ਨਾਲ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣੇ-ਆਪ ਨੂੰ ਸਮਰਪਿਤ ਕੀਤਾ, ਉਹ ਸਭ ਲਈ ਪ੍ਰੇਰਨਾਦਾਇਕ ਹੈ।
ਇਹ ਵੀ ਪੜ੍ਹੋ : ਨਵ-ਨਿਯੁਕਤ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਜੀਵਨ ਦੇ ਅਣਛੂਹੇ ਪਹਿਲੂ
ਜ਼ਿਕਰਯੋਗ ਹੈ ਕਿ ਮੁਰਮੂ ਨੇ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਹਰਾ ਕੇ ਰਾਸ਼ਟਰਪਤੀ ਚੋਣ ਜਿੱਤੀ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਨਵ-ਨਿਯੁਕਤ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਜੀਵਨ ਦੇ ਅਣਛੂਹੇ ਪਹਿਲੂ
NEXT STORY