ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਵਿਚ ਫ਼ੌਜੀ ਟਕਰਾਅ ਵੱਧਣ ਦਰਮਿਆਨ ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਡੀ. ਐਸ) ਜਨਰਲ ਅਨਿਲ ਚੌਹਾਨ ਨੇ ਸ਼ਨੀਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਕ ਸੂਤਰ ਨੇ ਦੱਸਿਆ ਕਿ ਸੀ. ਡੀ. ਐਸ ਨੇ ਅੱਜ ਸਵੇਰੇ ਰੱਖਿਆ ਮੰਤਰੀ ਰਾਜਨਾਥ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਭਾਰਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੇ ਵੀਰਵਾਰ ਰਾਤ ਨੂੰ ਲੇਹ ਤੋਂ ਸਰ ਕਰੀਕ ਤੱਕ 36 ਥਾਵਾਂ 'ਤੇ 300 ਤੋਂ 400 ਤੁਰਕੀ ਡਰੋਨ ਦਾਗੇ, ਜਿਸ 'ਚ ਭਾਰਤੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਕੋਸ਼ਿਸ਼ ਅਸਫਲ ਰਹੀ।
ਭਾਰਤੀ ਫੌਜ ਨੇ ਸ਼ਨੀਵਾਰ ਸਵੇਰੇ ਕਿਹਾ ਕਿ ਪਾਕਿਸਤਾਨ ਡਰੋਨ ਅਤੇ ਹੋਰ ਹਥਿਆਰਾਂ ਨਾਲ ਸਾਡੀ ਪੱਛਮੀ ਸਰਹੱਦ 'ਤੇ ਲਗਾਤਾਰ ਹਮਲਾ ਕਰ ਰਿਹਾ ਹੈ। ਪਿਛਲੇ ਕੁਝ ਦਿਨਾਂ 'ਚ ਦੋ ਪ੍ਰਮਾਣੂ ਹਥਿਆਰਬੰਦ ਗੁਆਂਢੀਆਂ ਵਿਚਕਾਰ ਫੌਜੀ ਟਕਰਾਅ ਵਧਿਆ ਹੈ, ਜਿਸ ਕਾਰਨ ਭਾਰਤ ਵਿਚ ਫੌਜੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਅਲਰਟ 'ਤੇ ਹਨ। ਭਾਰਤੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਤੋਂ ਇਕ ਦਿਨ ਬਾਅਦ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਉੱਚ ਫੌਜੀ ਲੀਡਰਸ਼ਿਪ ਨਾਲ ਸੁਰੱਖਿਆ ਦੀ ਇਕ ਵਿਆਪਕ ਸਮੀਖਿਆ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ ਸੁਰੱਖਿਆ ਸਥਿਤੀ ਦੇ ਹਰ ਪਹਿਲੂ 'ਤੇ ਚਰਚਾ ਕੀਤੀ ਗਈ। ਮੀਟਿੰਗ ਵਿਚ ਸੀ. ਡੀ. ਐਸ ਜਨਰਲ ਚੌਹਾਨ, ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਹਵਾਈ ਫ਼ੌਜ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਅਤੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਸ਼ਾਮਲ ਹੋਏ। ਦੋਵਾਂ ਦੇਸ਼ਾਂ ਨੇ ਇਕ-ਦੂਜੇ ਦੇ ਫੌਜੀ ਟਿਕਾਣਿਆਂ 'ਤੇ ਲਗਾਤਾਰ ਹਮਲੇ ਕੀਤੇ ਹਨ, ਜਿਸ ਨਾਲ ਟਕਰਾਅ 'ਚ ਖ਼ਤਰਨਾਕ ਵਾਧਾ ਹੋਇਆ ਹੈ। ਸ਼ਨੀਵਾਰ ਸਵੇਰੇ ਕਰਨਲ ਸੋਫੀਆ ਕੁਰੈਸ਼ੀ ਨੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਅਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨਾਲ ਇਕ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਪਾਕਿਸਤਾਨੀ ਫੌਜਾਂ ਨੂੰ ਸਰਹੱਦੀ ਖੇਤਰਾਂ 'ਚ ਜਾਂਦੇ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਪੰਜਾਬ ਵਿਚ 'ਤੇਜ਼ ਰਫ਼ਤਾਰ' ਮਿਜ਼ਾਈਲਾਂ ਦਾਗੀਆਂ ਅਤੇ ਸ਼੍ਰੀਨਗਰ, ਅਵੰਤੀਪੁਰਾ ਅਤੇ ਊਧਮਪੁਰ ਵਿਚ ਡਾਕਟਰੀ ਸਹੂਲਤਾਂ 'ਤੇ ਹਮਲਾ ਕੀਤਾ। ਕਰਨਲ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨੀ ਕਾਰਵਾਈ ਦਾ ਢੁਕਵਾਂ ਜਵਾਬ ਦਿੱਤਾ ਗਿਆ ਹੈ।
ਭਾਰਤ-ਪਾਕਿ ਤਣਾਅ : ਐਮਰਜੈਂਸੀ 'ਚ ਮਿਲੇਗਾ ਫ਼ੋਨ 'ਤੇ ਅਲਰਟ, ਇਸ ਸੈਟਿੰਗ ਨੂੰ ਕਰੋ ਆਨ
NEXT STORY