ਨਵੀਂ ਦਿੱਲੀ (ਏਜੰਸੀ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਚੈੱਕ ਗਣਰਾਜ ਦੇ ਉਪ ਪ੍ਰਧਾਨ ਮੰਤਰੀ ਕੈਰੇਲ ਹਾਵਲੀਚੇਕ ਨਾਲ ਵਿਆਪਕ ਗੱਲਬਾਤ 'ਚ ਦੋ-ਪੱਖੀ ਰੱਖਿਆ ਸਹਿਯੋਗ ਵਧਾਉਣ ਦਾ ਸੰਕਲਪ ਲਿਆ, ਜਿਸ 'ਚ ਫ਼ੌਜ ਹਾਰਡਵੇਅਰ ਦੇ ਸੰਯੁਕਤ ਵਿਕਾਸ ਦੀਆਂ ਸੰਭਾਵਨਾਵਾਂ 'ਤੇ ਵਿਚਾਰ ਕਰਨਾ ਵੀ ਸ਼ਾਮਲ ਹੈ। ਜਨਵਰੀ 2024 'ਚ, ਦੋਵਾਂ ਪੱਖਾਂ ਨੇ ਸਹਿਯੋਗ ਨੂੰ ਹੋਰ ਡੂੰਘਾ ਕਰਨ ਲਈ ਰੱਖਿਆ ਖੇਤਰ 'ਚ ਕੁਝ ਮੁੱਖ ਖੇਤਰਾਂ ਦੀ ਪਛਾਣ ਕੀਤੀ ਸੀ। ਕੈਰੇਲ ਚੈੱਕ ਗਣਰਾਜ ਦੇ ਉਦਯੋਗ ਅਤੇ ਵਪਾਰ ਮੰਤਰੀ ਵੀ ਹਨ।
ਰੱਖਿਆ ਮੰਤਰਾਲਾ ਨੇ ਇਕ ਬਿਆਨ 'ਚ ਕਿਹਾ,"ਦੋਵਾਂ ਆਗੂਆਂ ਨੇ ਭਾਰਤ ਅਤੇ ਚੈੱਕ ਗਣਰਾਜ ਵਿਚਕਾਰ ਰੱਖਿਆ-ਉਦਯੋਗਿਕ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ।" ਇਸ 'ਚ ਕਿਹਾ ਗਿਆ ਹੈ ਕਿ ਦੋਵਾਂ ਧਿਰਾਂ ਨੇ ਚੱਲ ਰਹੇ ਸਹਿਯੋਗ ਅਤੇ ਕਈ ਸਾਂਝੇ ਉੱਦਮਾਂ ਦੀ ਸਫਲ ਸਥਾਪਨਾ ਦਾ ਸਵਾਗਤ ਕੀਤਾ। ਨਾਲ ਹੀ, ਉਨ੍ਹਾਂ ਨੇ 'ਮੇਕ-ਇਨ-ਇੰਡੀਆ' ਅਤੇ ਆਤਮਨਿਰਭਰ ਭਾਰਤ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਭਾਰਤ-ਚੈੱਕ ਸੰਯੁਕਤ ਰੱਖਿਆ ਕਮੇਟੀ ਦੇ ਤਹਿਤ ਇਸ ਸਹਿਯੋਗ ਨੂੰ ਹੋਰ ਵਧਾਉਣ ਲਈ ਵੀ ਸਹਿਮਤੀ ਜਤਾਈ।

ਮੰਤਰਾਲੇ ਨੇ ਕਿਹਾ ਕਿ ਦੋਵਾਂ ਆਗੂਆਂ ਨੇ ਸ਼ਾਂਤੀ ਅਤੇ ਸੁਰੱਖਿਆ ਨਾਲ ਜੁੜੇ ਮੌਜੂਦਾ ਮੁੱਦਿਆਂ 'ਤੇ ਵੀ ਚਰਚਾ ਕੀਤੀ ਅਤੇ ਖੇਤਰੀ ਸਥਿਰਤਾ ਬਣਾਈ ਰੱਖਣ ਲਈ ਆਪਣੇ ਸਹਿਯੋਗ ਨੂੰ ਵਧਾਉਣ ਦੀ ਜ਼ਰੂਰਤ 'ਤੇ ਸਹਿਮਤ ਹੋਏ। ਬਿਆਨ ਅਨੁਸਾਰ,"ਦੋਵਾਂ ਆਗੂਆਂ ਨੇ ਕਿਹਾ ਕਿ ਭਾਰਤ ਅਤੇ ਚੈੱਕ ਗਣਰਾਜ ਵਿਚਕਾਰ ਭਾਈਵਾਲੀ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਅਤੇ ਆਪਸੀ ਵਿਸ਼ਵਾਸ ਅਤੇ ਸਤਿਕਾਰ ਵਰਗੇ ਸਾਂਝੇ ਮੁੱਲਾਂ 'ਤੇ ਅਧਾਰਤ ਹੈ।" ਕੈਰਲ ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਹਨ ਅਤੇ ਵੱਖ-ਵੱਖ ਮੰਤਰਾਲਿਆਂ, ਵਪਾਰ ਅਤੇ ਵਪਾਰਕ ਸੰਗਠਨਾਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਦੇ ਬੈਂਗਲੁਰੂ ਅਤੇ ਮੁੰਬਈ ਜਾਣ ਦਾ ਵੀ ਪ੍ਰੋਗਰਾਮ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ ਗਏ ਕਮਲੇ, ਵੀਡੀਓ ਵਾਇਰਲ
NEXT STORY