ਨੈਸ਼ਨਲ ਡੈਸਕ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਤਵਾਦ ਦੇ ਖ਼ਿਲਾਫ਼ ਆਪਣੀ ਸਰਕਾਰ ਦੀ ਸਖ਼ਤ ਨੀਤੀ ਨੂੰ ਇਕ ਵਾਰ ਫਿਰ ਤੋਂ ਸਪੱਸ਼ਟ ਕੀਤਾ ਹੈ। ਉਹਨਾਂ ਕਿਹਾ ਕਿ ਅੱਤਵਾਦ ਨੂੰ ਲੈ ਕੇ ਹੁਣ ਦੋਗਲਾਪਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਕ ਦਾ ਅੱਤਵਾਦੀ, ਦੂਜੇ ਦਾ ਫ੍ਰੀਡਮ ਫਾਇਟਰ ਵਾਲੀ ਸੋਚ ਹੁਣ ਪੂਰੀ ਤਰ੍ਹਾਂ ਖ਼ਤਮ ਹੋਣੀ ਚਾਹੀਦੀ ਹੈ। ਉਹਨਾਂ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਅੱਤਵਾਦ ਦੇ ਖ਼ਿਲਾਫ਼ ਗੰਭੀਰ ਹਨ ਤਾਂ ਮਸੂਦ ਅਜ਼ਹਰ ਅਤੇ ਹਾਫ਼ਿਜ਼ ਸਈਦ ਵਰਗੇ ਅੱਤਵਾਦੀਆਂ ਨੂੰ ਭਾਰਤ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵਿਆਹ ਦੇ 17 ਸਾਲ ਬਾਅਦ ਘਰ 'ਚ ਆਈ ਖੁਸ਼ੀ, 2 ਘੰਟਿਆਂ ਬਾਅਦ ਛਾਇਆ ਮਾਤਮ
7 ਮਈ 2025 ਨੂੰ ਭਾਰਤ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੱਤਵਾਦ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ। ਇਸ ਆਪ੍ਰੇਸ਼ਨ ਦੇ ਤਹਿਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਅਤੇ ਪਾਕਿਸਤਾਨ ਦੇ ਅੰਦਰ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਪਾਕਿਸਤਾਨੀ ਫੌਜ ਦੇ 11 ਏਅਰਬੇਸ ਵੀ ਇਸ ਹਮਲੇ ਵਿਚ ਬੁਰੀ ਤਰੀਕੇ ਨਾਲ ਪ੍ਰਭਾਵਿਤ ਹੋ ਗਏ। ਸ਼ਨੀਵਾਰ 7 ਜੂਨ ਨੂੰ ਇਸ ਆਪ੍ਰੇਸ਼ਨ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : Virat Kohli ਖ਼ਿਲਾਫ਼ ਸ਼ਿਕਾਇਤ ਦਰਜ, ਜਾਣੋ ਅੱਗੇ ਕੀ ਹੋਵੇਗਾ, ਕੀ ਜਾਣਾ ਪਵੇਗਾ ਜੇਲ੍ਹ!
ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਹੁਣ ਅੱਤਵਾਦ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਨੇ ਸਾਫ਼ ਤੌਰ 'ਤੇ ਕਹਿ ਦਿੱਤਾ ਹੈ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਭਵਿੱਖ ਵਿਚ ਪਾਕਿਸਤਾਨ ਨਾਲ ਹੋਣ ਵਾਲੀ ਗੱਲਬਾਤ ਦਾ ਕੇਂਦਰ ਅੱਤਵਾਦ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਹੋਣਗੇ। ਉਹਨਾਂ ਨੇ ਪਾਕਿਸਤਾਨ ਨੂੰ ਇਹ ਵੀ ਕਿਹਾ ਹੈ ਕਿ ਜੇਕਰ ਉਹ ਸੱਚਮੁੱਚ ਅੱਤਵਾਦ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਤੁਰੰਤ ਵੱਡੇ ਅੱਤਵਾਦੀ ਭਾਰਤ ਦੇ ਹਵਾਲੇ ਕਰਨੇ ਪੈਣਗੇ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਦੋਸਤੀ, ਫਿਰ ਪਿਆਰ, ਅਖ਼ੀਰ ਲਿਵ-ਇਨ ਪਾਰਟਨਰ ਨੂੰ ਉਤਾਰਿਆ ਮੌਤ ਦੇ ਘਾਟ
ਅੱਤਵਾਦ ਦੇ ਖ਼ਿਲਾਫ਼ ਪੰਜ-ਨੁਕਾਤੀ ਰਣਨੀਤੀ ਦਾ ਸੱਦਾ
ਰੱਖਿਆ ਮੰਤਰੀ ਨੇ ਵਿਸ਼ਵ ਭਾਈਚਾਰੇ ਨੂੰ ਅੱਤਵਾਦ ਵਿਰੁੱਧ ਇਕੱਠੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜ ਮੁੱਖ ਨੁਕਤਿਆਂ 'ਤੇ ਜ਼ੋਰ ਦਿੱਤਾ:
. ਅੱਤਵਾਦ ਦੀ ਇੱਕ ਵਿਆਪਕ ਪਰਿਭਾਸ਼ਾ ਤੈਅ ਕੀਤੀ ਜਾਵੇ ਤਾਂਕਿ ਸਾਰੇ ਦੇਸ਼ਾਂ ਲਈ ਅੱਤਵਾਦ ਨੂੰ ਇੱਕਸਾਰ ਪਰਿਭਾਸ਼ਿਤ ਕੀਤਾ ਜਾ ਸਕੇ।
. ਅੱਤਵਾਦ ਅਤੇ ਇਸਦੇ ਫੰਡਿੰਗ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ। ਨਾਲ ਹੀ ਅੱਤਵਾਦ ਨੂੰ ਸਪਾਂਸਰ ਕਰਨ ਵਾਲੇ ਦੇਸ਼ਾਂ ਨੂੰ ਵੀ ਅੰਤਰਰਾਸ਼ਟਰੀ ਪੱਧਰ 'ਤੇ ਜਵਾਬਦੇਹ ਬਣਾਇਆ ਜਾਵੇ।
. ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ 'ਤੇ ਅੰਤਰਰਾਸ਼ਟਰੀ ਨਿਗਰਾਨੀ ਲਾਗੂ ਕੀਤੀ ਜਾਵੇ, ਕਿਉਂਕਿ ਅੱਤਵਾਦੀਆਂ ਨੂੰ ਇੱਥੇ ਰਾਜ ਦਾ ਸਨਮਾਨ ਮਿਲਦਾ ਹੈ।
. ਪ੍ਰੌਕਸੀ ਯੁੱਧ ਨੂੰ ਰੋਕਣ ਲਈ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਦੇਸ਼ਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇ।
. ਆਧੁਨਿਕ ਤਕਨਾਲੋਜੀ ਜਿਵੇਂ ਏਆਈ, ਡਰੋਨ ਅਤੇ ਬਾਇਓਟੈਕਨਾਲੋਜੀ ਦੇ ਇਸਤੇਮਾਲ ਨੂੰ ਕੰਟਰੋਲ ਕਰਨ ਲਈ ਵਿਸ਼ਵਵਿਆਪੀ ਸਹਿਯੋਗ ਜ਼ਰੂਰੀ ਹੈ।
ਇਹ ਵੀ ਪੜ੍ਹੋ : Heavy Rain Alert: ਅਗਲੇ 7 ਦਿਨ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
ਭਾਰਤ ਦੀ ਫੌਜੀ ਨੀਤੀ ਵਿੱਚ ਬਦਲਾਅ ਦਾ ਹਵਾਲਾ ਦਿੰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਭਾਰਤ ਅੱਤਵਾਦੀਆਂ ਵਿਰੁੱਧ ਸਿਰਫ਼ ਰੱਖਿਆਤਮਕ ਕਦਮ ਹੀ ਨਹੀਂ ਚੁੱਕ ਰਿਹਾ, ਸਗੋਂ ਹਮਲਾਵਰ ਰਣਨੀਤੀ ਅਪਣਾ ਰਿਹਾ ਹੈ। 2016 ਦਾ ਸਰਜੀਕਲ ਸਟ੍ਰਾਈਕ, 2019 ਦਾ ਬਾਲਾਕੋਟ ਹਵਾਈ ਹਮਲਾ ਅਤੇ ਹਾਲ ਹੀ ਵਿੱਚ ਹੋਇਆ ਆਪ੍ਰੇਸ਼ਨ ਸਿੰਦੂਰ ਇਸ ਦੀਆਂ ਉਦਾਹਰਣਾਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੇ ਪਾਕਿਸਤਾਨ ਨੂੰ ਅਲੱਗ-ਥਲੱਗ ਕਰਨ ਲਈ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਹੈ, ਜੋ ਕਿ ਪਾਕਿਸਤਾਨ ਦੀ ਖੇਤੀਬਾੜੀ ਅਤੇ ਪਾਣੀ ਸਪਲਾਈ ਲਈ ਮਹੱਤਵਪੂਰਨ ਸੀ।
ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਐਮਰਜੈਂਸੀ ਲੈਂਡਿੰਗ ! ਸ਼ਰਧਾਲੂਆਂ ਨੂੰ ਲੈ ਕੇ ਕੇਦਾਰਨਾਥ ਜਾ ਰਹੇ ਹੈਲੀਕਾਪਟਰ ਨੂੰ ਸੜਕ 'ਤੇ ਪਿਆ ਉਤਾਰਨਾ
NEXT STORY