ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਜੰਮੂ-ਕਸ਼ਮੀਰ ਦੇ ਰਾਜਪਾਲ ਐੈੱਨ.ਐੈੱਨ.ਵੋਹਰਾ ਨੂੰ ਸੂਬੇ 'ਚ ਨੂੰ ਹੜ੍ਹ ਨਾਲ ਨਜਿੱਠਣ ਲਈ ਕੇਂਦਰ ਤੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿਵਾਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਜਪਾਲ ਦੇ ਨਾਲ ਟੈਲੀਫੋਨ 'ਤੇ ਹੋਈ ਗੱਲਬਾਤ ਦੌਰਾਨ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ 'ਚ ਹੜ੍ਹ ਦੀ ਸਥਿਤੀ ਬਾਰੇ 'ਚ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਿੰਘ ਨੇ ਹਾਲਾਤਾਂ ਨਾਲ ਨਜਿੱਠਣ ਲਈ ਸੂਬੇ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਕਲ੍ਹ ਮੱਧ ਕਸ਼ਮੀਰ ਅਤੇ ਰਾਜ ਦੇ ਜੰਮੂ ਇਲਾਕੇ 'ਚ ਹੜ੍ਹ ਦਾ ਚਿਤਾਵਨੀ ਜਾਰੀ ਕੀਤੀ ਗਈ ਸੀ ਅਤੇ ਬਾਰਿਸ਼ ਨਾਲ ਜੁੜੀਆਂ ਘਟਨਾਵਾਂ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਘਾਟੀ 'ਚ ਹੜ੍ਹ ਦੇ ਖਤਰੇ ਨੂੰ ਦੇਖਦੇ ਹੋਏ ਜੰਮੂ-ਸ਼੍ਰੀਨਗਰ ਰਾਜਮਾਰਗ 'ਤੇ ਸ਼੍ਰੀਨਗਰ ਆਉਣ-ਜਾਣ ਵਾਲੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ, ਜਿਸ 'ਚ ਹਜ਼ਾਰਾਂ ਯਾਤਰੀ ਫਸ ਗਏ ਸਨ। ਜੰਮੂ ਕਸ਼ਮੀਰ 'ਚ ਇਸ ਸਮੇਂ ਰਾਜਪਾਲ ਸ਼ਾਸ਼ਨ ਲਾਗੂ ਹੈ ਅਤੇ ਵੋਹਰਾ ਰਾਜ ਦੇ ਪ੍ਰਸ਼ਾਸ਼ਨਿਕ ਮੁਖੀ ਹੈ।
ਰਾਹੁਲ ਗਾਂਧੀ ਅਤੇ ਸ਼ਰਦ ਪਵਾਰ ਨੇ ਸਿਆਸੀ ਸਥਿਤੀ 'ਤੇ ਕੀਤੀ ਗੱਲਬਾਤ
NEXT STORY